Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਖਲਵਾੜਾ ਕਲੋਨੀ ਵਿਖੇ ਨਵੀਂ ਬਣੀ ਪੰਚਾਇਤ ਨੇ ਸ਼ੁਕਰਾਨੇ ਵਜੋਂ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ

ਪਿੰਡ ਖਲਵਾੜਾ ਕਲੋਨੀ ਵਿਖੇ ਨਵੀਂ ਬਣੀ ਪੰਚਾਇਤ ਨੇ ਸ਼ੁਕਰਾਨੇ ਵਜੋਂ ਕਰਵਾਇਆ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ

ਫਗਵਾੜਾ 2 ਨਵੰਬਰ (ਲਾਲੀ)

* ਪੰਚਾਇਤ ਨੂੰ ਸ਼ੁੱਭ ਇੱਛਾਵਾਂ ਦੇਣ ਪਹੁੰਚੇ ਜੋਗਿੰਦਰ ਸਿੰਘ ਮਾਨ

: ਬਲਾਕ ਫਗਵਾੜਾ ਦੇ ਪਿੰਡ ਖਲਵਾੜਾ ਕਲੋਨੀ ਦੀ ਨਵੀਂ ਚੁਣੀ ਗਈ ਪੰਚਾਇਤ ਵਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਖਲਵਾੜਾ ਕਲੋਨੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪਾਠ ਦੇ ਭੋਗ ਉਪਰੰਤ ਰਾਗੀ ਜੱਥੇ ਵਲੋਂ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਨਵੇਂ ਚੁਣੇ ਗਏ ਸਰਪੰਚ ਸੁਰਿੰਦਰ ਸਿੰਘ ਤੋਂ ਇਲਾਵਾ ਪੰਚਾਇਤ ਮੈਂਬਰਾਂ ਦਵਿੰਦਰ ਕੌਰ, ਗੁਰਮੇਜ ਕੌਰ, ਸ਼ਿਵ ਕੁਮਾਰ, ਮੋਹਨ ਲਾਲ, ਵਿਪਨ ਕੁਮਾਰ, ਸਰਬਜੀਤ ਸੱਬਾ, ਸੁਰਜੀਤ ਕੌਰ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਉਪਰੰਤ ਪੰਚਾਇਤ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦੇ ਰਹੀ ਹੈ। ਪਿੰਡ ਖਲਵਾੜਾ ਕਲੋਨੀ ਦਾ ਵਿਕਾਸ ਵੀ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ। ਸਰਪੰਚ ਸੁਰਿੰਦਰ ਸਿੰਘ ਨੇ ਸਮੂਹ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਪੂਰੀ ਪਾਰਦਰਸ਼ਿਤਾ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਜੋਗਿੰਦਰ ਸਿੰਘ ਮਾਨ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਮਾਸਟਰ ਗਿਆਨ ਚੰਦ ਨਈਅਰ, ਆਪ ਆਗੂ ਕਸ਼ਮੀਰ ਸਿੰਘ ਖਲਵਾੜਾ, ਸਰੂਪ ਸਿੰਘ, ਰੁਪੇਸ਼ ਢੰਡਾ, ਸੁਰਜੀਤ ਕੁਮਾਰ, ਪਰਮਜੀਤ ਸਿੰਘ, ਗੁਰਮੀਤ ਸਿੰਘ, ਸ਼ੀਤਲ ਰਾਮ, ਹਰਮੇਸ਼ ਪਾਠਕ, ਗੁਰਪ੍ਰੀਤ ਕੌਰ, ਸਰਪੰਚ ਪੁਰਸ਼ੋਤਮ ਵਾਹਦ, ਰਾਮ ਲਾਲ ਢੰਡਾ, ਸੋਹਨ ਲਾਲ ਢੰਡਾ, ਹਰੀਪਾਲ ਢੰਡਾ, ਸਤਪਾਲ ਮੱਲ ਆਦਿ ਹਾਜਰ ਸਨ।

ਕੈਪਸ਼ਨ- ਪਿੰਡ ਖਲਵਾੜਾ ਕਲੋਨੀ ਦੀ ਨਵੀਂ ਬਣੀ ਪੰਚਾਇਤ ਨੂੰ ਸਨਮਾਨਤ ਕਰਦੇ ਹੋਏ ਪ੍ਰਬੰਧਕ ਅਤੇ ਸੰਗਤ ‘ਚ ਕੀਰਤਨ ਸਰਵਣ ਕਰਦੇ ਹੋਏ ਜੋਗਿੰਦਰ ਸਿੰਘ ਮਾਨ ਤੇ ਹੋਰ l