Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ 34ਵਾਂ ਮਹਾਂਉਤਸਵ ਸ਼ਰਧਾਪੂਰਵਕ ਮਨਾਇਆ

ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ 34ਵਾਂ ਮਹਾਂਉਤਸਵ ਸ਼ਰਧਾਪੂਰਵਕ ਮਨਾਇਆ

ਗੜ੍ਹਦੀਵਾਲਾ 3 ਅਕਤੂਬਰ (ਚੌਧਰੀ) 

: ਵਿਸ਼ਵਕਰਮਾ ਮੰਦਰ ਗੜ੍ਹਦੀਵਾਲਾ ਵਿਖੇ ਤਿੰਨ ਰੋਜ਼ਾ 34ਵਾਂ ਮਹਾਉਤਸਵ ਸ਼ਰਧਾਪੂਰਵਕ ਮਨਾਇਆ ਗਿਆ।ਇਸ ਮੌਕੇ ਸਵੇਰੇ ਪ੍ਰਬੰਧਕਾਂ ਵੱਲੋਂ ਵਿਸ਼ਵਕਰਮਾ ਮੰਦਰ ਵਿਖੇ ਵਿਸ਼ਵਕਰਮਾ ਪੂਜਾ ਕੀਤੀ ਗਈ। ਇਸ ਮੌਕੇ ਰੱਖੋ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ।

ਉਪਰੰਤ ਸੰਤ ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਭਾਈ ਮੋਹਣ ਸਿੰਘ ਪੰਛੀ, ਸ਼੍ਰੋਮਣੀ ਕਵੀਸ਼ਰੀ ਜਥਾ ਭਾਈ ਬਲਵੀਰ ਸਿੰਘ ਹੁਸੈਨਪੁਰੀ ਤੋਂ ਇਲਾਵਾ ਵੱਖ- ਵੱਖ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨਾਲ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ‘ਤੇ ਚਾਨਣਾ ਪਾਇਆ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਨਾਇਬ ਤਹਿਸੀਲਦਾਰ ਲਵਪ੍ਰੀਤ ਸਿੰਘ ਧੂਤ, ਬਾਬਾ ਦੀਪ ਸਿੰਘ ਸੇਵਾਦਲ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ ਸਮੇਤ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ਪ੍ਰਬੰਧਕਾਂ ਵੱਲੋਂ ਸਮਾਗਮ ਦੌਰਾਨ ਪੁੱਜੀਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਦੌਰਾਨ ਸੇਵਾਦਾਰਾਂ ਵੱਲੋਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਤਵੰਤ ਸਿੰਘ ਚੋਹਕਾ ਨੇ ਨਿਭਾਈ।ਇਸ ਮੌਕੇ ਜਸਵਿੰਦਰ ਸਿੰਘ ਮਾਣਕੂ, ਸ਼ਮਿੰਦਰਪ੍ਰੀਤ ਸਿੰਘ ਰਤਨ, ਰਣਜੀਤ ਸਿੰਘ ਜੀਤੂ,ਸੋਹਣ ਸਿੰਘ ਸੋਢੀ, ਅਵਤਾਰ ਸਿੰਘ ਜੋਸ਼, ਅੰਮ੍ਰਿਤਪਾਲ ਸਿੰਘ ਖੰਡਾ,ਸ਼ੁਭਮ ਸਹੋਤਾ, ਸ਼ੈਂਕੀ ਕਲਿਆਣ, ਤੀਰਥ ਪਾਲ ਸਿੰਘ,ਮਨਿੰਦਰ ਪਾਲ ਸਿੰਘ ਵਿਰਦੀ,ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ,ਸਰਪੰਚ ਕੁਲਦੀਪ ਸਿੰਘ ਮਿੰਟੂ ਰਾਣਾ,,ਭਾਜਪਾ ਆਗੂ ਯੁਗੋਸ਼ ਸਪਰਾ, ਸਰਬ ਬੁੱਟਰ,ਵਿਵੇਕ ਗੁਪਤਾ,ਸੁਖਵਿੰਦਰ ਸਿੰਘ ਆਸੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।