Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਪੰਚਾਂ ਦਾ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ‘ਚ – ਜੋਗਿੰਦਰ ਸਿੰਘ ਮਾਨ

ਸਰਪੰਚਾਂ ਦਾ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ‘ਚ – ਜੋਗਿੰਦਰ ਸਿੰਘ ਮਾਨ

ਫਗਵਾੜਾ 5 ਨਵੰਬਰ (ਲਾਲੀ)

* ਮੁੱਖ ਮਹਿਮਾਨ ਵਜੋਂ ਪਹੁੰਚਣਗੇ ਅਰਵਿੰਦ ਕੇਜਰੀਵਾਲ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਬਾਅਦ ਨਵੇਂ ਚੁਣੇ ਗਏ ਅਤੇ ਸਰਬ ਸੰਮਤੀ ਨਾਲ ਬਣੇ ਸਰਪੰਚਾਂ ਨੂੰ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਉਣਗੇ। ਵਧੇਰੇ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹਨਾਂ ਫਗਵਾੜਾ ਵਿਧਾਨਸਭਾ ਹਲਕੇ ਦੇ ਸਮੂਹ ਸਰਪੰਚਾਂ ਨੂੰ ਸ਼ੁੱਕਰਵਾਰ 8 ਨਵੰਬਰ ਨੂੰ ਸਵੇਰੇ 8 ਵਜੇ ਬੀ.ਡੀ.ਪੀ.ਓ. ਦਫਤਰ ਫਗਵਾੜਾ ਪਹੁੰਚਣ ਦੀ ਅਪੀਲ ਕੀਤੀ ਹੈ ਤਾਂ ਜੋ ਸਮੇਂ ਸਿਰ ਸਹੁੰ ਚੁੱਕ ਸਮਾਗਮ ਵਾਲੀ ਜਗ੍ਹਾ ਸਾਇਕਲ ਵੈਲੀ ਪਿੰਡ ਧਨਾਨਸੂ (ਲੁਧਿਆਣਾ) ਪਹੁੰਚਿਆ ਜਾ ਸਕੇ। ਇਸ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਨਵੇਂ ਬਣੇ ਸਰਪੰਚਾਂ ਵਿੱਚ ਭਾਰੀ ਉਤਸ਼ਾਹ ਹੈ।
ਤਸਵੀਰ – ਜੋਗਿੰਦਰ ਸਿੰਘ ਮਾਨ।