Prime Punjab Times

Latest news
ਅੱਧੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ’ਤੇ ਤਾਬੜਤੋੜ ਫਾਇ+ਰਿੰਗ, ਪੁਲਿਸ ਨੇ ਜਾਂਚ ਕੀਤੀ ਸ਼ੁਰੂ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ…. ਪੜ੍ਹੋ ਵੇਰਵਾ*

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ…. ਪੜ੍ਹੋ ਵੇਰਵਾ*

ਹੁਸ਼ਿਆਰਪੁਰ 6  ਨਵੰਬਰ
ਹੁੱਕਾ ਬਾਰ ਚਲਾਉਣ ’ਤੇ ਪਾਬੰਦੀ, ਸਮਾਲ ਸਕੇਲ ਇੰਡਸਟਰੀ ’ਚ ਕੰਮ ਕਰਨ ਵਾਲਿਆਂ ਦੇ ਨਾਮ/ਪਤੇ ਦਾ ਵੇਰਵਾ ਰੱਖਣ, ਰਵਾਇਤੀ ਦਰੱਖਤਾਂ ਦੀ ਕਟਾਈ ’ਤੇ ਰਹੇਗੀ ਪਾਬੰਦੀ
18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਦਸੂਹਾ ਦੇ ਇਕ ਹਜ਼ਾਰ ਗਜ਼ ਦੇ ਘੇਰੇ ’ਚ ਅੱਗ ਲਾਉਣ ’ਤੇ ਮਨਾਹੀ

:  ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।
ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ ਨੌਕਰ ਰੱਖਣ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ/ਦੁਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣ, ਉਨ੍ਹਾਂ ਵਿਚ ਰਹਿਣ ਵਾਲੇ ਵਿਅਕਤੀ ਦਾ ਨਾਮ ਅਤੇ ਪੂਰਾ ਪਤਾ ਆਪਣੇ ਇਲਾਕੇ ਦੇ ਥਾਣੇ, ਪੁਲਿਸ ਚੌਕੀ ਵਿਚ ਤੁਰੰਤ ਦਰਜ ਕਰਵਾਇਆ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ’ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕਿਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ। ਜੇਕਰ ਡੀਲਿਸਟ ਏਰੀਏ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਿਸੇ ਵੀ ਜਗਾ ‘ਤੇ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣਾ ਜ਼ਰੂਰੀ ਹੋਵੇ, ਤਾਂ ਉਸਦੀ ਪ੍ਰਵਾਨਗੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਤੋਂ ਲੈਣ ਉਪਰੰਤ ਹੀ ਕੱਟੇ ਜਾਣ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾ ਦਿੱਤੀ ਹੈ। ਉਪਰੋਕਤ ਸਾਰੇ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।

error: copy content is like crime its probhihated