Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸੁਨਿਹਰਾ ਭਾਰਤ ਰਜਿ: ਪੰਜਾਬ ਵਲੋਂ 10 ਨਵੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ – ਜੋਗਿੰਦਰ ਅੰਗੂਰਾਲਾ

ਸੁਨਿਹਰਾ ਭਾਰਤ ਰਜਿ: ਪੰਜਾਬ ਵਲੋਂ 10 ਨਵੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ – ਜੋਗਿੰਦਰ ਅੰਗੂਰਾਲਾ

ਬਟਾਲਾ, 6 ਨਵੰਬਰ (ਅਵਿਨਾਸ਼ ਸ਼ਰਮਾ )

ਹਰ ਤੰਦਰੁਸਤ ਵਿਅਕਤੀ ਇਸ ਮਹਾਨ ਖੂਨਦਾਨ ਕੈਂਪ ਵਿੱਚ ਖੂਨਦਾਨ ਕਰ ਕੇ ਆਪਣਾ ਵਡਮੁੱਲਾ ਯੋਗਦਾਨ ਪਾਵੇ – ਰਵੀ ਭੂਸ਼ਨ ਸ਼ਰਮਾ

: ਸੁਨਿਹਰਾ ਭਾਰਤ ਰਜਿ: ਪੰਜਾਬ ਜਿਲਾ ਗੁਰਦਾਸਪੁਰ ਯੂਨਿਟ ਬਟਾਲਾ ਵਲੋ ਜਿਲਾ ਪ੍ਰਧਾਨ ਰਵੀ ਭੂਸ਼ਨ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਸੰਸਥਾ ਦੇ ਸੰਸਥਾਪਕ ਅਤੇ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਮੁੱਖ ਤੌਰ ਤੇ ਪਹੁੰਚੇ। ਇਸ ਮੌਕੇ ਤੇ ਸੁਨਿਹਰਾ ਭਾਰਤ ਰਜਿ. ਪੰਜਾਬ ਦੇ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਸੰਸਥਾ ਵਲੋ ਲਗਾਇਆ ਜਾ ਰਿਹਾ ਸਲਾਨਾ ਖੂਨਦਾਨ ਕੈਂਪ 10 ਨਵੰਬਰ ਨੂੰ ਆਰ ਪੀ ਅਗਰਵਾਲ ਪ੍ਰਾਇਮਰੀ ਸਕੂਲ ਨਜਦੀਕ ਬਾਵਾ ਲਾਲ ਜੀ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਵਲੋ ਸੰਸਥਾ ਦੇ ਮੈਂਬਰਾਂ ਅਤੇ ਸਮਾਜ ਭਲਾਈ ਕੰਮਾਂ ਵਿਚ ਯੋਗਦਾਨ ਪਾਉਣ ਵਾਲੇ ਨੌਜ਼ਵਾਨਾਂ ਨੂੰ ਇਸ ਨੇਕ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸੁਨਿਹਰਾ ਭਾਰਤ ਰਜਿ : ਦੇ ਜਿਲਾ ਪ੍ਰਧਾਨ ਅਤੇ ਆਪਣੀ ਹਰ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਵਾਲੇ ਰਵੀ ਭੂਸ਼ਨ ਸ਼ਰਮਾ ਨੇ ਕਿਹਾ ਕਿ ਸੁਨਿਹਰਾ ਭਾਰਤ ਦੇ ਸਾਰੇ ਮੈਂਬਰਾਂ ਵਿੱਚ ਇਸ ਸਲਾਨਾ ਖੂਨ ਦਾਨ ਕੈਂਪ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਇਸ ਖੂਨਦਾਨ ਕੈਂਪ ਵਿੱਚ ਹਿੱਸਾ ਪਾ ਕੇ ਆਪਣਾ ਵਡਮੁੱਲਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ 1 ਯੂਨਿਟ ਖੂਨ ਕਿਸੇ ਪੀੜਿਤ ਦੀ ਕੀਮਤੀ ਜਾਨ ਬੱਚ ਸਕਦੀ ਹੈ। ਇਸ ਮੌਕੇ ਤੇ ਜਨਰਲ ਸਕੱਤਰ ਲਵਲੀ ਕੁਮਾਰ, ਸੀਨੀਅਰ ਉਪ ਪ੍ਰਧਾਨ ਗੁਰਵਿੰਦਰ ਗੁੱਲੂ ਸ਼ਰਮਾ, ਸੀਨੀਅਰ ਉਪ ਪ੍ਰਧਾਨ ਅਸ਼ਵਨੀ ਕੁਮਾਰ ਹੈਪੀ ਟੋਕਾ, ਉਪ ਪ੍ਰਧਾਨ ਗਗਨਦੀਪ ਸਿੰਘ, ਬਲੱਡ ਇੰਚਾਰਜ ਮਨੀਸ਼ ਤ੍ਰੇਹਨ, ਵਾਈਸ ਪ੍ਰਧਾਨ ਰਾਜੇਸ਼ ਢੱਲ, ਪਰਜੀਤ ਕੁਮਾਰ ਅਤੇ ਮਹਿੰਦਰਪਾਲ ਆਦਿ ਹਾਜਰ ਸਨ।

error: copy content is like crime its probhihated