Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing *ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ…. ਪੜ੍ਹੋ ਵੇਰਵਾ*

*ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ…. ਪੜ੍ਹੋ ਵੇਰਵਾ*

ਹੁਸ਼ਿਆਰਪੁਰ, 7 ਨਵੰਬਰ (ਬਿਊਰੋ) 

ਰਾਤ ਸਮੇਂ ਠੀਕਰੀ ਪਹਿਰਾ ਲਾਉਣ ਦੇ ਹੁਕਮ, ਚੋਆਂ, ਬੰਨਾਂ ਅਤੇ ਦਰਿਆ ਦੇ ਕੰਢੇ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਪਾਬੰਦੀ

: ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਜ਼ਿਲੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚੁਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਿਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀ. ਹੋਵੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਪਰੋਕਤ ਸਾਰੇ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ।

error: copy content is like crime its probhihated