Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਪਿੰਡ ਹਰਬੰਸਪੁਰ/ ਜਗਜੀਤਪੁਰ ਦੀ ਨਵ- ਨਿਯੁਕਤ ਪੰਚਾਇਤ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਪਿੰਡ ਹਰਬੰਸਪੁਰ/ ਜਗਜੀਤਪੁਰ ਦੀ ਨਵ- ਨਿਯੁਕਤ ਪੰਚਾਇਤ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਫਗਵਾੜਾ 7 ਨਵੰਬਰ(ਲਾਲੀ )

*ਭਾਈ ਜਗਮੋਹਨ ਸਿੰਘ ਹਜੂਰੀ ਰਾਗੀ ਦੇ ਜੱਥੇ ਨੇ ਸਰਵਣ ਕਰਵਾਇਆ ਕੀਰਤਨ

: ਫਗਵਾੜਾ ਦੇ ਨਜਦੀਕੀ ਪਿੰਡ ਹਰਬੰਸਪੁਰ/ਜਗਜੀਤਪੁਰ ਦੇ ਨਵ-ਨਿਯੁਕਤ ਸਰਪੰਚ ਸਤਵਿੰਦਰ ਸਿੰਘ ਅਰਸ਼ ਦੇ ਪਰਿਵਾਰ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਨਾਨਕਸਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਭਾਈ ਜਗਮੋਹਨ ਸਿੰਘ ਹਜੂਰੀ ਰਾਗੀ ਦੇ ਜੱਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਜਿਸ ਤੋਂ ਬਾਅਦ ਹੈੱਡ ਗ੍ਰੰਥੀ ਭਾਈ ਗੁਰਤੇਜ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਚਾਇਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜਾਇਬ ਸਿੰਘ ਅਤੇ ਪਿੰਡ ਵਾਸੀਆਂ ਵਲੋਂ ਸਰਪੰਚ ਸਤਵਿੰਦਰ ਸਿੰਘ ਅਰਸ਼ ਤੋਂ ਇਲਾਵਾ ਪੰਚਾਇਤ ਮੈਂਬਰਾਂ ਹੁਸ਼ਿਆਰ ਸਿੰਘ, ਬੂਟਾ ਸਿੰਘ, ਬਚਿੱਤਰ ਸਿੰਘ, ਬਲਵਿੰਦਰ ਸਿੰਘ, ਗੇਜਾ ਸਿੰਘ, ਸੋਨੀ ਸਿੰਘ, ਕੇਵਲ ਸਿੰਘ, ਡਾ. ਸੋਨੀ ਅਤੇ ਗੁਰਦੀਸ਼ ਸਿੰਘ ਨੂੰ ਸਨਮਾਨਤ ਵੀ ਕੀਤਾ ਗਿਆ। ਸਰਪੰਚ ਸਤਵਿੰਦਰ ਸਿੰਘ ਅਰਸ਼ ਨੇ ਸਮੁੱਚੀ ਪੰਚਾਇਤ ਵਲੋਂ ਪਿੰਡ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਦੇ ਹੋਏ ਪਿੰਡ ਸਾਹਨੀ ਦਾ ਸਮੁੱਚਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਅਧੂਰੇ ਪਏ ਵਿਕਾਸ ਕਾਰਜ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਪਹਿਲ ਦੇ ਅਧਾਰ ਤੇ ਪੂਰੀ ਪਾਰਦਰਸ਼ਿਤਾ ਦੇ ਨਾਲ ਕਰਵਾਏ ਜਾਣਗੇ। ਇਸ ਮੌਕੇ ਸਾਬਕਾ ਸਰਪੰਚ ਨਛੱਤਰ ਸਿੰਘ, ਰਿਟਾ. ਪ੍ਰੋਫੈਸਰ ਨਾਨਕ ਸਿੰਘ, ਟਹਿਲ ਸਿੰਘ, ਤੀਰਥ ਸਿੰਘ, ਹਰਨੇਕ ਸਿੰਘ, ਅਮਰੀਕ ਸਿੰਘ, ਬਲਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਪਰਮਜੀਤ ਸਿੰਘ ਚੌਹਾਨ, ਅਰਜਨ ਸਿੰਘ, ਜੀਤ ਸਿੰਘ, ਫੌਜਾ ਸਿੰਘ, ਰਣਧੀਰ ਸਿੰਘ ਖਾਲਸਾ, ਰਣਜੀਤ ਸਿੰਘ ਸਾਬਕਾ ਪੰਚ, ਅਵਤਾਰ ਸਿੰਘ ਤਾਰੀ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਕੁਲਦੀਪ ਸਿੰਘ ਕਿੰਗ, ਬੈਂਕ ਮੈਨੇਜਰ ਮੋਹਨ ਸਿੰਘ ਆਦਿ ਹਾਜਰ ਸਨ

error: copy content is like crime its probhihated