Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing *ਖੂਨ ਦਾਨ ਕੈਂਪ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈਣ : ਈਸ਼ੂ ਰਾਂਚਲ਼*

*ਖੂਨ ਦਾਨ ਕੈਂਪ ਵਿੱਚ ਨੌਜਵਾਨ ਵਧ ਚੜ੍ਹ ਕੇ ਹਿੱਸਾ ਲੈਣ : ਈਸ਼ੂ ਰਾਂਚਲ਼*

ਬਟਾਲਾ ( ਅਵਿਨਾਸ਼ ਸ਼ਰਮਾ )

: ਸੁਨਿਹਰਾ ਭਾਰਤ ਰਜਿ ਪੰਜਾਬ ਵਲੋ 10 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਆਰ ਪੀ ਅਗਰਵਾਲ ਪ੍ਰਾਇਮਰੀ ਸਕੂਲ ਸਾਹਮਣੇ ਬਾਵਾ ਲਾਲ ਜੀ ਹਸਪਤਾਲ ਵਿਖੇ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜੋਰਾਂ ਤੇ ਚਲ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੁਨਿਹਰਾ ਭਾਰਤ ਰਜਿ: ਪੰਜਾਬ ਜਿਲਾ ਗੁਰਦਾਸਪੁਰ ਦੇ ਅਨੁਸਾਸ਼ਨ ਕਮੇਟੀ ਦੇ ਚੇਅਰਮੈਨ ਈਸ਼ੂ ਰਾਂਚਲ਼ ਵਲੋ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਜੋਗਿੰਦਰ ਅੰਗੂਰਾਲਾ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਜਿਲਾ ਪ੍ਰਧਾਨ ਰਵੀ ਭੂਸ਼ਨ ਸ਼ਰਮਾ ਦੀ ਅਗਵਾਈ ਹੇਠ ਇਹ ਪੰਜਵਾਂ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਈਸ਼ੂ ਰਾਂਚਲ ਨੇ ਕਿਹਾ ਕਿ ਮਾਤਾ ਸੁਲੱਖਣੀ ਦੇਵੀ ਸਿਵਲ ਹਸਪਤਾਲ ਬਟਾਲਾ ਦੇ ਬਲਡ ਬੈਂਕ ਵਿਚ ਖੂਨ ਦੀ ਕਮੀਂ ਨੂੰ ਦੂਰ ਕਰਨ ਲਈ ਸੰਸਥਾ ਵਲੋ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਲਈ ਸੰਸਥਾ ਦੇ ਸਾਰੇ ਮੈਂਬਰਾਂ ਵਲੋ ਆਪੋ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਵਿਅਕਤੀ ਨੂੰ ਆਪਣਾ ਫ਼ਰਜ਼ ਸਮਝ ਕੇ ਇਸ ਖੂਨ ਦਾਨ ਕੈਂਪ ਨੂੰ ਸਫਲ ਬਣਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 1 ਯੂਨਿਟ ਕੀਤਾ ਖੂਨ ਦਾਨ ਵੀ ਕਿਸੇ ਦੀ ਕੀਮਤੀ ਜਾਣ ਬਚਾ ਸਕਦਾ ਹੈ। ਅੰਤ ਵਿੱਚ ਉਨ੍ਹਾਂ ਵਲੋ ਨੌਜਵਾਨਾਂ ਨੂੰ ਮੂੜ੍ਹ ਖੂਨ ਦਾਨ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।*

error: copy content is like crime its probhihated