Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਤੀਸਰਾ ਫਰੀ ਕੈਂਪ 24 ਨੂੰ

ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਤੀਸਰਾ ਫਰੀ ਕੈਂਪ 24 ਨੂੰ

ਫਗਵਾੜਾ 9 ਨਵੰਬਰ (ਲਾਰੀ )

: ਬਲਾਕ ਫਗਵਾੜਾ ਦੇ ਪਿੰਡ ਸਾਹਨੀ ਵਿਖੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਤੀਸਰਾ ਅੱਖਾਂ ਦਾ ਫਰੀ ਚੈਕਅਪ ਅਤੇ ਆਪ੍ਰੇਸ਼ਨ ਕੈਂਪ 24 ਨਵੰਬਰ ਦਿਨ ਐਤਵਾਰ ਨੂੰ ਹਰ ਸਾਲ ਦੀ ਤਰ੍ਹਾਂ ਪ੍ਰਵਾਸੀ ਭਾਰਤੀਆਂ ਮੇਜਰ ਸਿੰਘ ਕਾਹਲੋਂ, ਨਗਿੰਦਰ ਕੌਰ ਕਾਹਲੋਂ, ਮਨਜੀਤ ਕੌਰ ਅਤੇ ਰੋਹਿਨੀ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਅਤੇ ਬੀਬੀ ਕਸ਼ਮੀਰ ਕੌਰ ਕਾਹਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਲੋੜਵੰਦ ਮਰੀਜਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕਰਕੇ ਦਵਾਈਆਂ ਅਤੇ ਐਨਕਾਂ ਫਰੀ ਦਿੱਤੀਆਂ ਜਾਣਗੀਆਂ। ਲੋੜਵੰਦ ਮਰੀਜਾਂ ਦੇ ਫਰੀ ਆਪ੍ਰੇਸ਼ਨ ਕਰਵਾ ਕੇ ਲੈਂਸ ਵੀ ਪਾਏ ਜਾਣਗੇ। ਉਹਨਾਂ ਦੱਸਿਆ ਕਿ ਇਸ ਵਾਰ ਦਾ ਕੈਂਪ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਲਗਾਇਆ ਜਾ ਰਿਹਾ ਹੈ। ਕੈਂਪ ਦੌਰਾਨ ਗੁਰਪੁਰਬ ਦੀ ਖੁਸ਼ੀ ‘ਚ ਮਰੀਜਾਂ ਤੇ ਪਤਵੰਤਿਆਂ ਦੀ ਸੇਵਾ ‘ਚ ਚਾਹ ਪਕੌੜੇ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਟਹਿਲ ਸਿੰਘ ਹਰਬੰਸਪੁਰ, ਡਾ. ਸੁਖਵਿੰਦਰ ਕੌਰ, ਕੁਲਵੀਰ ਸਿੰਘ ਰਾਮਪੁਰ ਖਲਿਆਣ, ਬੀਬੀ ਕੁਲਵਿੰਦਰ ਕੌਰ ਆਦਿ ਹਾਜਰ ਸਨ।
ਤਸਵੀਰ 001, ਕੈਪਸ਼ਨ- ਪਿੰਡ ਸਾਹਨੀ ਵਿਖੇ ਲਗਾਏ ਜਾਣ ਵਾਲੇ ਅੱਖਾਂ ਦੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ ਕਾਹਲੋਂ ਅਤੇ ਹੋਰ।