Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 10 ਨਵੰਬਰ (PPT NEWS) 

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ ਡੀਲਰ ਵੱਲੋਂ ਖਾਦ ਦੀ ਜਮ੍ਹਾਂਖੋਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਰਾਹੀਂ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ। ਜੇਕਰ ਕੋਈ ਵੀ ਡੀਲਰ ਜਮ੍ਹਾਂਖੋਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਅਤੇ ਸਬ-ਡਵੀਜ਼ਨ ਪੱਧਰ ਦੀਆਂ ਟੀਮਾਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰ ਰਹੀਆਂ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਓਵਰ ਚਾਰਜ ਕਰਦਾ ਹੈ ਜਾਂ ਟੈਗਿੰਗ ਕਰਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਜ਼ਿਲ੍ਹੇ ਭਰ ਵਿੱਚ ਖਾਦ ਵਿਕਰੇਤਾਵਾਂ ਦਾ ਨਿਰੀਖਣ ਕਰ ਰਹੀਆਂ ਹਨ।