Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪਿੰਡ ਵਜੀਦੋਵਾਲ ਵਿਖੇ ਸਰਪੰਚ ਰਿੰਪਲ ਕੁਮਾਰ ਦੀ ਅਗਵਾਈ ‘ਚ ਚਲਾਈ ਸਵੱਛਤਾ ਮੁਹਿੰਮ

ਪਿੰਡ ਵਜੀਦੋਵਾਲ ਵਿਖੇ ਸਰਪੰਚ ਰਿੰਪਲ ਕੁਮਾਰ ਦੀ ਅਗਵਾਈ ‘ਚ ਚਲਾਈ ਸਵੱਛਤਾ ਮੁਹਿੰਮ

ਫਗਵਾੜਾ 10 ਨਵੰਬਰ (ਲਾਲੀ)

* ਨੌਜਵਾਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੀਤੀ ਸਾਫ-ਸਫਾਈ

:  ਇੱਥੋਂ ਦੇ ਨਜਦੀਕੀ ਪਿੰਡ ਵਜੀਦੋਵਾਲ ਵਿਖੇ ਨੌਜਵਾਨਾਂ ਨੇ ਸਰਪੰਚ ਰਿੰਪਲ ਕੁਮਾਰ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਵੱਛਤਾ ਮੁਹਿਮ ਚਲਾਈ। ਇਸ ਦੌਰਾਨ ਸਕੂਲ ਦੇ ਸਾਰੇ ਕਮਰਿਆਂ ਦੀ ਸਾਫ-ਸਫਾਈ ਕੀਤੀ ਗਈ। ਛੱਤਾਂ ‘ਤੇ ਉੱਗੀ ਘਾਹ ਬੂਟੀ ਸਾਫ ਕੀਤੀ ਅਤੇ ਬੂਟਿਆਂ ਦੀ ਸਾਂਭ ਸੰਭਾਲ ਕਰਦੇ ਹੋਏ ਪਾਣੀ ਲਾਇਆ ਗਿਆ। ਨੌਜਵਾਨਾਂ ਦੀ ਅਗਵਾਈ ਕਰਦੇ ਹੋਏ ਸਰਪੰਚ ਰਿੰਪਲ ਕੁਮਾਰ ਨੇ ਜਿੱਥੇ ਝਾੜੂ ਫੜ ਕੇ ਖੁੱਦ ਇਸ ਸਵੱਛਤਾ ਮੁਹਿਮ ‘ਚ ਉਤਸ਼ਾਹ ਨਾਲ ਹਿੱਸਾ ਪਾਇਆ, ਉੱਥੇ ਹੀ ਸਮੂਹ ਪਿੰਡ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਿੰਡ ਨੂੰ ਖੂਬਸੂਰਤ ਬਨਾਉਣ ਵਿਚ ਪੰਚਾਇਤ ਦਾ ਸਹਿਯੋਗ ਕੀਤਾ ਜਾਵੇ। ਉਹਨਾਂ ਨੇ ਭਰੋਸਾ ਦਿੱਤਾ ਕਿ ਨਵੀਂ ਗ੍ਰਾਮ ਪੰਚਾਇਤ ਵਲੋਂ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਕੰਮ ਕਰਵਾਏ ਜਾਣਗੇ। ਉਹਨਾਂ ਅਪੀਲ ਕੀਤੀ ਕਿ ਜਨਤਕ ਥਾਵਾਂ ‘ਤੇ ਕੂੜਾ ਨਾ ਸੁੱਟਿਆ ਜਾਵੇ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ ਦੇ ਨਾਲ ਹੀ ਵੱਧ ਤੋਂ ਵੱਧ ਬੂਟੇ ਵੀ ਲਗਾਏ ਜਾਣ। ਇਸ ਸਵੱਛਤਾ ਮੁਹਿੰਮ ‘ਚ ਸ਼ਾਮਲ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਮੁੱਢਲੀ ਸਿੱਖਿਆ ਇਸੇ ਸਕੂਲ ਤੋਂ ਪ੍ਰਾਪਤ ਕੀਤੀ ਹੈ। ਇਸ ਲਈ ਸਕੂਲ ਦੀ ਸਾਫ-ਸਫਾਈ ਕਰਕੇ ਉਹਨਾਂ ਨੂੰ ਆਤਮ ਸੰਤੁਸ਼ਟੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਅਸ਼ੋਕ ਕੁਮਾਰ, ਸੰਜੀਵ ਕੁਮਾਰ, ਨਰਿੰਦਰ ਕੁਮਾਰ, ਰਵੀ ਦੱਤ, ਰਿਟਾ. ਇੰਸਪੈਕਟਰ ਰਮਨ ਕੁਮਾਰ, ਬਲਿਹਾਰ ਚੰਦ ਤੋਂ ਇਲਾਵਾ ਜਸਵਿੰਦਰ ਪਾਲ, ਬਨੀ ਸ਼ਰਮਾ, ਅਯੂੂਸ਼ ਭਾਰਦਵਾਜ, ਵਿਕਾਸ ਕੁਮਾਰ, ਪਿ੍ਰੰਸ ਕੁਮਾਰ, ਅਮਿਤ, ਈਸ਼ੂ, ਵਿਪਨ ਕੁਮਾਰ, ਹੰਸਰਾਜ, ਦੇਵਾਂਸ਼ ਸ਼ਰਮਾ, ਕੁਲਦੀਪ ਕੁਮਾਰ ਆਦਿ ਹਾਜਰ ਸਨ।
ਕੈਪਸ਼ਨ- ਪਿੰਡ ਵਜੀਦੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਫਾਈ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਸਰਪੰਚ ਰਿੰਪਲ ਕੁਮਾਰ ਅਤੇ ਪਿੰਡ ਦੇ ਨੌਜਵਾਨ।