Prime Punjab Times

Latest news
ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ
You are currently viewing ਪਿੰਡ ਸਲੇਮਪੁਰ ਵਿਖੇ ਘਰ ਵਿੱਚ ਹੀ ਔੋਰਤ ਦੇ ਹੋਏੇ ਅੰਨੇ ਕਤਲ ਨੂੰ ਪੁਲਿਸ ਨੇ 04 ਘੰਟਿਆਂ ਵਿੱਚ ਕੀਤਾ ਟਰੇਸ 

ਪਿੰਡ ਸਲੇਮਪੁਰ ਵਿਖੇ ਘਰ ਵਿੱਚ ਹੀ ਔੋਰਤ ਦੇ ਹੋਏੇ ਅੰਨੇ ਕਤਲ ਨੂੰ ਪੁਲਿਸ ਨੇ 04 ਘੰਟਿਆਂ ਵਿੱਚ ਕੀਤਾ ਟਰੇਸ 

ਟਾਂਡਾ / ਦਸੂਹਾ 10 ਨਵੰਬਰ (ਚੌਧਰੀ) 

: ਸੁਰੇਂਦਰ ਲਾਂਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ, ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਫਫਸ਼, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਵਲੋਂ ਮਿਤੀ 08/09-11-2024 ਦੀ ਦਰਮਿਆਨੀ ਰਾਤ ਨੂੰ ਪਿੰਡ ਸਲੇਮਪੁਰ, ਥਾਣਾ ਟਾਂਡਾ ਵਿਖੇ ਬਲਵਿੰਦਰ ਕੌਰ ਪਤਨੀ ਜਗਜੀਤ ਸਿੰਘ ਦੇ ਹੋਏ ਅੰਨੇ ਕਤਲ ਸਬੰਧੀ ਮੁਕੱਦਮਾ ਨੰਬਰ 266 ਮਿਤੀ 09-11-2024 ਅ/ਧ 103,331(6),351(2) ਬੀ.ਐਨ. ਐਸ (302,458,506 ਭ:ਦ) ਥਾਣਾ ਟਾਂਡਾ ਵਿੱਚ ਲੋੜੀਂਦੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜੋ ਉਕਤ ਟੀਮਾਂ ਵਲੋਂ ਖੁਫੀਆ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮਾ ਵਿੱਚ ਦੋਸ਼ੀ ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ, ਤਲਵੰਡੀ ਡੱਡੀਆਂ,ਥਾਣਾ ਟਾਂਡਾ ਨੂੰ 04 ਘੰਟੇ ਦੇ ਅੰਦਰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।

ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੀ ਲੜਕੀ ਪਰਮਜੀਤ ਕੌਰ ਦੋਸ਼ੀ ਮਨਦੀਪ ਸਿੰਘ ਦੇ ਸਕੇ ਭਰਾ ਬਲਜੀਤ ਸਿੰਘ ਨਾਲ ਵਿਆਹੀ ਹੋਈ ਹੈ ਅਤੇ ਦੋਨੋਂ ਇਸ ਸਮੇਂ ਆਪਣੇ ਬੱਚਿਆਂ ਸਮੇਤ ਵਿਦੇਸ਼ ਅਸਟ੍ਰੇਲੀਆ ਵਿਖੇ ਰਹਿ ਰਹੇ ਹਨ। ਜੋ ਦੋਨਾਂ ਪਤੀ-ਪਤਨੀ ਦਾ ਵਿਦੇਸ਼ ਵਿੱਚ ਆਪਸੀ ਘਰੇਲੂ ਕਲੇਸ਼ ਚੱਲ ਰਿਹਾ ਹੈ। ਦੋਸ਼ੀ ਮਨਦੀਪ ਸਿੰਘ ਨੂੰ ਇਹ ਸ਼ੱਕ ਸੀ ਕਿ ਮ੍ਰਿਤਕ ਬਲਵਿੰਦਰ ਕੌਰ ਆਪਣੀ ਲੜਕੀ ਪਰਮਜੀਤ ਕੌਰ ਨੂੰ ਚੁੱਕ ਦੇ ਕੇ ਉਸਦੇ ਸਕੇ ਭਰਾ ਬਲਜੀਤ ਸਿੰਘ ਨਾਲ ਝਗੜਾ ਕਰਵਾਉਂਦੀ ਹੈ ਅਤੇ ਉਸਦਾ ਘਰ ਨਹੀਂ ਵੱਸਣ ਦਿੰਦੀ। ਇਸ ਰੰਜਿਸ਼ ਤਹਿਤ ਹੀ ਉਸ ਵਲੋਂ ਆਪਣਾ ਹੁਲੀਆ ਬਦਲ ਕੇ ਮ੍ਰਿਤਕਾ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕੀਤਾ ਹੈ।

ਗ੍ਰਿਫਤਾਰ ਕੀਤੇ ਦੋਸ਼ੀ:-
1. ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਤਲਵੰਡੀ ਡੱਡੀਆਂ, ਥਾਣਾ ਟਾਂਡਾ
ਬ੍ਰਾਮਦਗੀ:-
1. ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ
2. ਵਾਰਦਾਤ ਸਮੇਂ ਵਰਤਿਆ ਚਾਕੂ
3. ਆਪਣਾ ਹੁਲੀਆ ਬਦਲਣ ਲਈ ਵਰਤੇ ਕੱਪੜੇ