Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਦਾ ਪ੍ਰਦਰਸ਼ਨ ਨਾ ਹੋਣ ਦਿੱਤਾ ਜਾਵੇ : ਗੁਰਪ੍ਰੀਤ ਸਿੰਘ

ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਦਾ ਪ੍ਰਦਰਸ਼ਨ ਨਾ ਹੋਣ ਦਿੱਤਾ ਜਾਵੇ : ਗੁਰਪ੍ਰੀਤ ਸਿੰਘ

ਫਗਵਾੜਾ (ਲਾਲੀ )

ਪੁਲਿਸ ਵੱਲੋਂ ਸਬ ਡਵੀਜਨ ਫਗਵਾੜਾ ਦੇ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ

: ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ ਹੇਠ ਪਿਛਲੇ ਦਿਨੀ ਫਿਰੋਜਪੁਰ ਵਿਖੇ ਮੈਰਿਜ ਪੈਲਿਸ ਵਿੱਚ ਗੋਲੀ ਚੱਲਣ ਨਾਲ ਜਖਮੀ ਹੋਈ ਵਿਆਹੁਤਾ ਲੜਕੀ ਦੇ ਸਬੰਧ ਵਿੱਚ ਅੱਜ ਮਿਤੀ 11-11-2024 ਨੂੰ ਸ਼੍ਰੀ ਗੁਰਪ੍ਰੀਤ ਸਿੰਘ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਅਤੇ ਭਾਰਤ ਭੂਸ਼ਣ ਉੱਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜ਼ਿਲ੍ਹਾ ਕਪੂਰਥਲਾ ਵੱਲੋਂ ਸਬ ਡਵੀਜਨ ਫਗਵਾੜਾ ਦੇ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਦਾ ਪ੍ਰਦਰਸ਼ਨ ਨਾ ਹੋਣ ਦਿੱਤਾ ਜਾਵੇ ਗੀਤਕਾਰਾਂ/ਕਲਾਕਾਰਾਂ ਜਾਂ ਡੀ.ਜੇ. ਵਾਲਿਆਂ ਨੂੰ ਮੈਰਿਜ ਪੈਲੇਸ ਵਿੱਚ ਡੀ.ਜੇ. ਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਅਤੇ ਉਤਸ਼ਾਹਿਤ ਕਰਨ ਵਾਲੇ ਗੀਤ ਚਲਾਉਣ ਦੀ ਇਜਾਜਤ ਨਾ ਦਿੱਤੀ ਜਾਵੇ ! ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਜਾ ਕਿਸੇ ਵੀ ਤਰਾਂ ਦੇ ਸਮਾਗਮ ਸਮੇਂ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਹਥਿਆਰ ਨਾਲ ਲੈ ਕੇ ਅੰਦਰ ਨਾ ਆਉਣ ਦਿੱਤਾ ਜਾਵੇ ਉਸ ਉੱਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਵੇ ਤਾਂ ਹਿੰਸਕ ਘਟਨਾਂਵਾਂ ਨੂੰ ਹੋਣ ਤੋਂ ਰੋਕਿਆ ਜਾਵੇ ! ਜੇਕਰ ਅਜਿਹੀ ਕੋਈ ਵੀ ਗੱਲ ਧਿਆਨ ਵਿੱਚ ਆਉਂਦੀ ਹੈ ਤਾਂ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਇਸ ਸਬੰਧੀ ਮਾਨਯੋਗ ਜਿਲਾ ਮੈਜਿਸਟਰੇਟ ਕਪੂਰਥਲਾ ਵੱਲੋਂ ਵੀ ਆਪਣੇ ਦਫਤਰ ਦੇ ਪਿੱਠ ਅੰਕਣ ਨੰਬਰ 2474-2498/ਐਮ.ਏ. ਮਿਤੀ 11-11-2024 ਨਾਲ ਹੁਕਮ ਪਾਸ ਕੀਤਾ ਕਿ:- (1) ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਹੋਵੇਗੀ। ਇਹ ਪਾਬੰਦੀ ਦੌਰਾਨ ਸ਼ੋਸ਼ਲ ਮੀਡੀਆ ਤੇ ਵੀ ਲਾਗੂ ਹੋਵੇਗੀ (2)ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪੂਰਨ ਪਾਬੰਦੀ ਹੋਵੇਗੀ (3) ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਮੈਰਿਜ ਪੈਲੇਸਾਂ ਅਤੇ ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਮਾਰੂ ਹਥਿਆਰਾਂ ਦੇ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਹੋਵੇਗੀ (4) ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਤੇ ਵੀ ਪਾਬੰਦੀ ਲਾਗੂ ਹੋਵੇਗੀ। ਇਸ ਮੌਕੇ ਐੱਸਪੀ ਫਗਵਾੜਾ ਸ੍ਰ ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਤੇ ਐੱਸਐੱਸਪੀ ਕਪੂਰਥਲਾ ਵੱਲੋਂ ਲਾਗੂ ਕੀਤੇ ਗਏ ਇਹਨਾਂ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੈਰਿਜ਼ ਪੈਲੇਸਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਤਾਂ ਜੋ ਫਿਰੋਜ਼ਪੁਰ ਵਰਗੀ ਹੋਰ ਕੋਈ ਘਟਨਾ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਹਲਕਿਆਂ ਅਤੇ ਖਾਸਕਰ ਫਗਵਾੜਾ ਹਲਕਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ