Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪਿੰਡ ਨਾਰੰਗਸ਼ਾਹਪੁਰ ਅਤੇ ਗੰਢਵਾ ਦੀਆਂ ਸੰਗਤਾਂ ਨੇ ਸਜਾਇਆ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਪਿੰਡ ਨਾਰੰਗਸ਼ਾਹਪੁਰ ਅਤੇ ਗੰਢਵਾ ਦੀਆਂ ਸੰਗਤਾਂ ਨੇ ਸਜਾਇਆ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ 13 ਨਵੰਬਰ (ਲਾਲੀ)

* ਢਾਡੀ ਭਾਈ ਕਰਨੈਲ ਸਿੰਘ ਕੋਮਲ ਨੇ ਸਰਵਣ ਕਰਵਾਇਆ ਗੁਰੂ ਯਸ਼

:  ਪਿੰਡ ਨਾਰੰਗਸ਼ਾਹਪੁਰ ਅਤੇ ਗੰਢਵਾ ਦੀਆਂ ਸਮੂਹ ਸੰਗਤਾਂ ਵਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਪਿੰਡ ਗੰਢਵਾ ਤੋਂ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਥਾਂ-ਥਾਂ ਤੇ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਦੇ ਸਵਾਗਤ ਵਿੱਚ ਸੁੰਦਰ ਗੇਟ ਬਣਾਏ ਗਏ ਸਨ ਅਤੇ ਸ਼ਰਧਾਲੂ ਸੰਗਤ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ, ਫਲ ਫਰੂਟ ਅਤੇ ਚਾਹ ਪਕੌੜਿਆਂ ਦੀ ਸੇਵਾ ਵਰਤਾਈ ਗਈ। ਇਸ ਨਗਰ ਕੀਰਤਨ ਦੇ ਗੁਰਦੁਆਰਾ ਸ਼੍ਰੀ ਹਰਿਗੋਬਿੰਦ ਸਾਹਿਬ ਪਿੰਡ ਨਾਰੰਗਸ਼ਾਹਪੁਰ ਵਿਖੇ ਪੁੱਜਣ ‘ਤੇ ਸੰਗਤਾਂ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦਾ ਸਵਾਗਤ ਫੁੱਲਾਂ ਦੀ ਵਰਖਾ ਅਤੇ ਰੁਮਾਲੇ ਭੇਂਟ ਕਰਕੇ ਕੀਤਾ ਗਿਆ। ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਵੱਖ ਵੱਖ-ਪੜਾਵਾਂ ਦੌਰਾਨ ਢਾਡੀ ਭਾਈ ਕਰਨੈਲ ਸਿੰਘ ਕੋਮਲ ਦੇ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰੂ ਯਸ਼ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਰਣਜੀਤ ਸਿੰਘ, ਫੌਜਾ ਸਿੰਘ, ਚੂਹੜ ਸਿੰਘ, ਤਰਸੇਮ ਸਿੰਘ, ਸੁਖਵੰਤ ਸਿੰਘ, ਬਲਵੀਰ ਸਿੰਘ, ਤਰਸੇਮ ਸਿੰਘ ਚੱਗਰ ਯੂ.ਕੇ., ਸਰਪੰਚ ਹਰਵਿੰਦਰ ਸਿੰਘ ਨਾਹਲ, ਜੱਥੇਦਾਰ ਰਜਿੰਦਰ ਸਿੰਘ ਫੌਜੀ ਸਾਬਕਾ ਸਰਪੰਚ ਅਤੇ ਹੈੱਡ ਗ੍ਰੰਥੀ ਪੂਰਨ ਸਿੰਘ ਨੇ ਦੱਸਿਆ ਕਿ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼੍ਰੀ ਹਰਿਗੋਬਿੰਦ ਸਾਹਿਬ ਪਿੰਡ ਨਾਰੰਗਸ਼ਾਪੁਰ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ। ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਭਾਈ ਹਰਮੰਦਰ ਸਿੰਘ ਫਗਵਾੜਾ ਵਾਲਿਆਂ ਦਾ ਰਾਗੀ ਜੱਥਾ ਸੰਗਤਾਂ ਨੂੰ ਗੁਰੂ ਯਸ਼ ਸਰਵਣ ਕਰਵਾ ਕੇ ਨਿਹਾਲ ਕਰੇਗਾ। ਗੁਰੂ ਕਾ ਲੰਗਰ ਤੇ ਚਾਹ ਪਕੌੜੇ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਚੂਹੜ ਸਿੰਘ ਗੰਡਵਾ, ਬਲਵੀਰ ਸਿੰਘ, ਅਵਤਾਰ ਸਿੰਘ ਨੰਬਰਦਾਰ, ਮੱਖਣ ਸਿੰਘ ਕਨੇਡਾ, ਬੀਬੀ ਸੁਰਿੰਦਰ ਕੌਰ, ਬੀਬੀ ਸੁਖਵਿੰਦਰ ਕੌਰ, ਸੁਰਜੀਤ ਸਿੰਘ, ਇਕਬਾਲ ਸਿੰਘ, ਹਿੰਮਤ ਸਿੰਘ ਤੋਂ ਇਲਾਵਾ ਨੌਜਵਾਨ ਸਭਾ ਗੰਡਵਾ ਦੇ ਮੈਂਬਰ ਤੇ ਸੰਗਤਾਂ ਵੱਡੀ ਗਿਣਤੀ ਵਿੱਚ ਹਾਜਰ ਸਨ।

ਕੈਪਸ਼ਨ- ਫਗਵਾੜਾ ਦੇ ਨਜਦੀਕੀ ਪਿੰਡ ਨਾਰੰਗਸ਼ਾਹਪੁਰ ਤੇ ਗੰਢਵਾ ਦੀਆਂ ਸੰਗਤਾਂ ਵਲੋਂ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼।