Prime Punjab Times

Latest news
ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1... ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ...
ADVERTISEMENT
You are currently viewing 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਫਗਵਾੜਾ 17 ਨਵੰਬਰ (ਲਾਲੀ)

* ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਭਰਵਾਂ ਸਵਾਗਤ

:  ਪਿੰਡ ਬੋਹਾਨੀ ਦੇ ਗੁਰਦੁਆਰਾ ਸ਼੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਨਗਰ ਕੀਰਤਨ ਦਾ ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਨਾਲ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਵਿਚ ਸ਼ਾਮਲ ਸ਼ਰਧਾਲੂ ਸੰਗਤਾਂ ਲਈ ਵੱਖ ਵੱਖ ਪਕਵਾਨਾਂ ਦੇ ਲੰਗਰ, ਫਲ ਫਰੂਟ ਅਤੇ ਚਾਹ ਪਕੌੜਿਆਂ ਦੀ ਸੇਵਾ ਅਤੁੱਟ ਵਰਤਾਈ ਗਈ। ਸੰਗਤਾਂ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ। ਵੱਖ ਵੱਖ-ਪੜਾਵਾਂ ਦੌਰਾਨ ਪੰਥਕ ਢਾਡੀ ਗਿਆਨੀ ਬਲਵਿੰਦਰ ਸਿੰਘ ਆਲਮ ਦੇ ਜੱਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਨਾਲ ਜਾਣੂ ਕਰਵਾਇਆ। ਇਸ ਮੌਕੇ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ, ਕੈਸ਼ੀਅਰ ਭੁਪਿੰਦਰ ਸਿੰਘ ਭਿੰਦਾ, ਸਕੱਤਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਮੈਂਬਰ ਜਸਵੀਰ ਸਿੰਘ, ਹਰਜੀਤ ਸਿੰਘ ਲਾਡੀ, ਹੈੱਡ ਗ੍ਰੰਥੀ ਬਾਬਾ ਸੁਲੱਖਣ ਸਿੰਘ, ਸਾਬਕਾ ਪ੍ਰਧਾਨ ਮੋਹਨ ਸਿੰਘ, ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਗੁਰਚਰਨ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਪਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।

ਕੈਪਸ਼ਨ- ਫਗਵਾੜਾ ਦੇ ਨਜਦੀਕੀ ਪਿੰਡ ਬੋਹਾਨੀ ਵਿਖੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼।

error: copy content is like crime its probhihated