Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ 15 ਦਸੰਬਰ ਤੱਕ ਵਾਧਾ

ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ 15 ਦਸੰਬਰ ਤੱਕ ਵਾਧਾ

ਹੁਸ਼ਿਆਰਪੁਰ, 18 ਨਵੰਬਰ (  PPT NEWS) 

: ਚੀਫ ਕਮਿਸ਼ਨਰ ਗੁਰੂਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਿਚ 15 ਦਸੰਬਰ 2024 ਤੱਕ ਵਾਧਾ ਕੀਤਾ ਗਿਆ ਹੈ ਜਿਸ ਉਪਰੰਤ 16 ਦਸੰਬਰ 2024 ਨੂੰ ਵੋਟਰ ਸੂਚੀਆਂ ਤਿਆਰ ਕਰਨ ਤੋਂ ਇਲਾਵਾ 2 ਜਨਵਰੀ 2025 ਨੂੰ ਨਿਰਧਾਰਤ ਸੈਂਟਰਾਂ ’ਤੇ ਵੋਟਰ ਸੂਚੀਆਂ ਮੁਢਲੀ ਪ੍ਰਕਾਸ਼ਨਾ ਲਈ ਦਿੱਤੀਆਂ ਜਾਣਗੀਆਂ।

 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੋਗ ਵਿਅਕਤੀ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ 3 ਜਨਵਰੀ 2025 ਨੂੰ ਮੁਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਅੰਤਿਮ ਮਿਤੀ 24 ਜਨਵਰੀ 2025 ਹੋਵੇਗੀ ਜਿਨ੍ਹਾਂ ਦਾ ਨਿਪਟਾਰਾ 5 ਫਰਵਰੀ 2025 ਤੱਕ ਕੀਤਾ ਜਾਵੇਗਾ। ਇਸੇ ਤਰ੍ਹਾਂ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਸਪਲੀਮੈਂਟਰੀ ਸੂਚੀਆਂ ਦੀ ਛਪਾਈ 24 ਫਰਵਰੀ 2025 ਨੂੰ ਹੋਵੇਗੀ ਅਤੇ ਅੰਤਿਮ ਪ੍ਰਕਾਸ਼ਨਾ 25 ਫਰਵਰੀ 2025 ਨੂੰ ਹੋਵੇਗੀ।