Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 40 ਹੋਣਹਾਰ ਵਿਦਿਆਰਥੀਆਂ ਦੀ ਇਨਾਮ ਅਤੇ ਤੋਹਫਿਆਂ ਨਾਲ ਕੀਤੀ ਹੌਸਲਾ ਅਫਜਾਈ

40 ਹੋਣਹਾਰ ਵਿਦਿਆਰਥੀਆਂ ਦੀ ਇਨਾਮ ਅਤੇ ਤੋਹਫਿਆਂ ਨਾਲ ਕੀਤੀ ਹੌਸਲਾ ਅਫਜਾਈ

ਫਗਵਾੜਾ (ਲਾਲੀ )

ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨਾ ਉਦੇਸ਼ : ਰਘਬੋਤਰਾ

: ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਨਾਲ ਅਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਸ਼ਵਾਮਿੱਤਰ ਸ਼ਰਮਾ ਦੀ ਦੇਖ-ਰੇਖ ਹੇਠ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਸਥਾਨਕ ਖੇੜਾ ਰੋਡ ’ਤੇ ਇਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਾਰਡ ਨੰਬਰ 37 ਦੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 40 ਵਿਦਿਆਰਥੀਆਂ ਨੂੰ ਇਨਾਮ ਅਤੇ ਤੋਹਫੇ ਦੇ ਕੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਸਿੱਖਿਆ ਦੀ ਮਹੱਤਤਾ ਦੱਸਣਾ ਅਤੇ ਉਨ੍ਹਾਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੀਲਡ, ਸਰਟੀਫਿਕੇਟ ਅਤੇ ਟੀ-ਸ਼ਰਟ ਤੋਹਫ਼ੇ ਵਜੋਂ ਪ੍ਰਦਾਨ ਕੀਤੀ ਗਈ ਹੈ। ਸਾਬਕਾ ਵਾਰਡ ਕੌਂਸਲਰ ਪਰਵਿੰਦਰ ਕੌਰ ਰਘਬੋਤਰਾ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਟੀਚੇ ਤੈਅ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੰਦਨਾ ਸ਼ਰਮਾ, ਟੀ.ਐਸ. ਬੇਦੀ, ਸੁਰਿੰਦਰ ਪਾਲ, ਪੁਨੀਤ ਕੁਮਾਰ, ਮੋਹਨ ਲਾਲ ਤਨੇਜਾ ਅਤੇ ਹੋਰ ਪਤਵੰਤੇ ਹਾਜ਼ਰ ਸਨ