Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ

ਗੜ੍ਹਦੀਵਾਲਾ 19 ਨਵੰਬਰ (PPT NEWS) 

ਨੋਟੀਫਿਕੇਸ਼ਨ ਲਾਗੂ ਨਾ ਹੋਣ ਤੇ ਮੁਲਾਜਮਾਂ ਦਾ ਗੁੱਸਾ ਸ਼ਿਖਰਾਂ ਤੇ – ਆਗੂ ਪ੍ਰਿੰਸ ਗੜਦੀਵਾਲਾ,ਜਗਵਿੰਦਰ ਸਿੰਘ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਜ (ਪ੍ਰਧਾਨ) ਪ੍ਰਿੰਸ ਗੜਦੀਵਾਲਾ ਅਤੇ ਜ਼ਿਲ੍ਹਾ ਖਜਾਨਚੀ ਜਗਵਿੰਦਰ ਸਿੰਘ , ਅਤੇ ਜ਼ਿਲ੍ਹਾ ਪ੍ਰਚਾਰ ਸਕੱਤਰ ਗੁਰਮੁੱਖ ਸਿੰਘ ਬਲਾਲਾ ਦੀ ਅਗਵਾਈ ਵਿੱਚ ਅੱਜ ਸਟੇਟ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਅਤੇ ਅਦਾਰਿਆਂ ਵਿੱਚ ਕਾਲੇ ਕਪੜੇ ਪਾ ਕੇ ਅਤੇ ਕਾਲੇ ਬਿੱਲੇ ਲਗਾ ਕੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ।

ਉਪਰੋਕਤ ਆਗੂਆਂ ਨੇ ਦੱਸਿਆ ਕਿ 18 ਨਵੰਬਰ 2022 ਨੂੰ ਪੰਜਾਬ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜੋ ਕਿ ਇੱਕ ਅਧੂਰਾ ਨੋਟੀਫਿਕੇਸ਼ਨ ਹੀ ਸਾਬਿਤ ਹੋਇਆ ਹੈ ਕਿਉਂਕਿ ਅੱਜ ਤੱਕ ਨਾ ਤਾਂ ਇਸ ਨੋਟੀਫਿਕੇਸ਼ਨ ਦੀ ਐਸ.ਓ.ਪੀ ਜਾਰੀ ਹੋ ਸਕੀ ਹੈ ਅਤੇ ਨਾ ਹੀ ਪੰਜਾਬ ਦੇ ਕਿਸੇ ਵੀ ਮੁਲਾਜ਼ਮ ਨੂੰ ਇਸ ਨੋਟੀਫਿਕੇਸ਼ਨ ਰਾਹੀਂ ਪੁਰਾਣੀ ਪੈਨਸ਼ਨ ਬਹਾਲ ਹੋ ਸਕੀ ਹੈ।

ਇਸੇ ਅਧੂਰੇ ਨੋਟੀਫਿਕੇਸ਼ਨ ਦੇ ਰੋਸ਼ ਵਜੋਂ ਅੱਜ ਸਟੇਟ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਸਕੂਲਾਂ ਅਤੇ ਵੱਖ ਵੱਖ ਦਫਤਰਾਂ ਵਿੱਚ ਕਾਲੇ ਕੱਪੜੇ ਪਾ ਕੇ ਅਤੇ ਕਾਲੇ ਬਿੱਲੇ ਲਗਾ ਕੇ ਇਸ ਝੂਠੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ

ਉਹਨਾਂ ਅੱਗੇ ਕਿਹਾ ਕਿ ਸਰਕਾਰ ਤੁਰੰਤ ਐਨ.ਪੀ.ਐਸ ਦੇ ਖਾਤੇ ਬੰਦ ਕਰੇ ਅਤੇ ਜੀ.ਪੀ.ਐਫ ਖਾਤੇ ਖੋਲੇ ਅਤੇ ਨੋਟੀਫਿਕੇਸ਼ਨ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਇਆ ਜਾਵੇ । ਉਹਨਾਂ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਲਈ ਐਸ.ਓ.ਪੀ ਜਾਰੀ ਨਹੀਂ ਕਰਦੀ ਉਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹਿਣਗੇ ਅਤੇ ਪੰਜਾਬ ਦੇ ਹਰ ਕੋਨੇ ਵਿੱਚ ਮੁੱਖ ਮੰਤਰੀ ਦੀ ਆਮਦ ਤੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਨਾਂ ਦਾ ਘਿਰਾਵ ਵੀ ਕੀਤਾ ਜਾਵੇਗਾ।

ਇਸ ਮੌਕੇ ਪੁਰਾਣੀ ਪੈਨਸ਼ਨ ਬਾਹਲੀ ਸੰਘਰਸ਼ ਕਮੇਟੀ ਜ਼ਿਲ੍ਹਾ ਕੈਸ਼ੀਅਰ ਜਗਵਿੰਦਰ ਸਿੰਘ, ਹਰਪਾਲ ਸਿੰਘ, ਜਗਮੋਹਨ ਸਿੰਘ ਨਗਿੰਦਰ ਪਾਲ ਸਿੰਘ, ਪਰਮਜੀਤ ਸਿੰਘ ਸੰਧੂ, ਜਗਦੇਵ ਸਿੰਘ, ਮੈਡਮ ਰਮਨਦੀਪ ਕੌਰ,ਸੁਨੀਤਾ ਰਾਣੀ, ਨਵਜੀਤ ਕੌਰ, ਬਲਵਿੰਦਰ ਕੌਰ, ਸੁਰਜੀਤ ਕੌਰ, ਮੈਡਮ ਰੇਖਾ ਰਾਣੀ ਅਤੇ ਸਪਨਾ ਸਲਾਰੀਆ ਮੌਜੂਦ ਸਨ।

error: copy content is like crime its probhihated