Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਅੰਤਰ ਜੋਨਲ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਤਰ ਜੋਨਲ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੜ੍ਹਦੀਵਾਲਾ 20 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਅੰਤਰ ਜੋਨਲ ਯੁਵਕ ਮੇਲੇ ਵਿੱਚ ਮੱਲਾਂ ਮਾਰੀਆਂ। ਕਾਲਜ਼ ਦੇ ਯੁਵਕ ਸੇਵਾਵਾਂ ਵਿਭਾਗ ਦੇ ਇੰਚਾਰਜ ਸ. ਗੁਰਪਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ) ਨੇ ਦੱਸਿਆ ਕਿ ਅੰਤਰ ਜੋਨਲ ਯੁਵਕ ਮੇਲੇ ਵਿੱਚ ਕਾਲਜ ਦੇ 11 ਵਿਦਿਆਰਥੀਆਂ ਨੇ ਛੇ ਟੀਮਾਂ ਗਰੁੱਪ ਸੌਂਗ ਇੰਡੀਅਨ, ਗੀਤ, ਕਵਿਤਾ ਲਿਖਣ ਮੁਕਾਬਲਾ, ਕਵੀਸ਼ਰੀ, ਕਲੀ ਅਤੇ ਲੰਬੀ ਹੇਕ ਗੀਤ ਵਿੱਚ ਭਾਗ ਲਿਆ। ਜਿਹਨਾਂ ਵਿੱਚ ਨਵਜੋਤ ਸਿੰਘ ਰਾਜੂ ਨੇ ਕਵਿਤਾ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ, ਈਸ਼ਵਰਜੋਤ ਕੌਰ ਨੇ ਗੀਤ ਵਿੱਚ ਦੂਜਾ ਸਥਾਨ ਅਤੇ ਈਸ਼ਵਰਜੋਤ ਕੌਰ ਨੇ ਕਲੀ ਵਿੱਚ ਵਿਅਕਤੀਗਤ ਤੀਜਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ ਤਿੰਨ ਟੀਮਾਂ ਦੇ ਜੇਤੂ ਵਿਦਿਆਰਥੀਆਂ ਅਤੇ ਇੰਚਾਰਜ਼ ਟੀਚਰ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੁੱਚਾ ਸਟਾਫ ਹਾਜਰ ਸੀ।