Prime Punjab Times

Latest news
ਟਾਂਡਾ ਦੇ ਸਾਬਕਾ ਸ਼ੋ ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਅੱਤੋਵਾਲ ਸੁਸਾਇਟੀ ਨੇ ਸਾਹਰੀ ਵਿਖੇ ਮਹਾਨ ਕੀਰਤਨ ਦਰਬਾਰ ਸ਼ਰਧਾ ਪੂਰਵਕ ਕਰਵਾਇਆ

ਅੱਤੋਵਾਲ ਸੁਸਾਇਟੀ ਨੇ ਸਾਹਰੀ ਵਿਖੇ ਮਹਾਨ ਕੀਰਤਨ ਦਰਬਾਰ ਸ਼ਰਧਾ ਪੂਰਵਕ ਕਰਵਾਇਆ

ਹੁਸ਼ਿਆਰਪੁਰ (ਗੁਰਜੀਤ) 

: ਸ਼੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈਲਫੇਅਰ ਸੁਸਾਇਟੀ ਅੱਤੋਵਾਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਅਤੇ ਧੰਨ ਧੰਨ ਪੂਰਨ ਬ੍ਰਹਮਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਸਤਪਾਲ ਸਿੰਘ ਜੀ ਸਾਹਰੀ ਵਾਲਿਆਂ ਦੀ ਮਿੱਠੀ ਯਾਦ ਵਿੱਚ ਛੇਵਾਂ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਪਿੰਡ ਸਾਹਰੀ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।
ਸੁਸਾਇਟੀ ਦੇ ਪ੍ਰਧਾਨ ਚੰਦਨ ਕਮਲ ਅੱਤੋਵਾਲ ਨੇ ਦੱਸਿਆ ਕਿ ਇਸ ਸੰਤ ਸਮਾਗਮ ਦੌਰਾਨ ਜਿੱਥੇ ਸਮੂਹ ਇਲਾਕੇ ਦੀਆਂ ਹਜ਼ਾਰਾਂ ਸ਼ਰਧਾਵਾਨ ਸੰਗਤਾਂ ਨੇ ਹਾਜ਼ਰੀ ਭਰੀ ਉੱਥੇ ਹੀ ਮਹੰਤ ਪ੍ਰਿਤਪਾਲ ਸਿੰਘ ਜੀ ਮਿੱਠੇ ਟਿਵਾਣੇ ਵਾਲੇ, ਸੰਤ ਬਾਬਾ ਕਰਮਜੀਤ ਸਿੰਘ ਜੀ — ਸੰਤ ਬਾਬਾ ਬਲਵੀਰ ਸਿੰਘ ਜੀ ਗੁਰਦੁਆਰਾ ਟਿੱਬਾ ਸਾਹਿਬ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਜੀ ਹਰਖੋਵਾਲ ਵਾਲੇ, ਮਹੰਤ ਜੈ ਰਾਮ ਦਾਸ ਜੀ ਸਾਹਰੀ ਵਾਲੇ, ਸੰਤ ਬਾਬਾ ਬਲਵੀਰ ਦਾਸ ਜੀ ਸਾਹਰੀ ਵਾਲੇ, ਸੰਤ ਬਾਬਾ ਨਰੰਜਣ ਦਾਸ ਜੀ ਕਾਹਰੀ ਵਾਲੇ, ਸੰਤ ਬਾਬਾ ਰਣਜੀਤ ਸਿੰਘ ਜੀ ਦਸ਼ਮੇਸ਼ ਨਗਰ ਹੁਸ਼ਿਆਰਪੁਰ ਵਾਲੇ, ਸੰਤ ਬਾਬਾ ਦਿਆਲ ਸਿੰਘ ਜੀ ਅੱਤੋਵਾਲ ਵਾਲੇ, ਸੰਤ ਬਾਬਾ ਸਰਵਣ ਸਿੰਘ— ਸੰਤ ਬਾਬਾ ਜਨਕ ਸਿੰਘ ਜੀ ਜਬੜ ਵਾਲੇ, ਸੰਤ ਬਾਬਾ ਪ੍ਰਭਜੋਤ ਸਿੰਘ ਜੀ ਜੱਫਲਾਂ ਵਾਲੇ, ਸੰਤ ਬਾਬਾ ਪਰਮਿੰਦਰ ਸਿੰਘ ਜੀ ਡਗਾਨੇ ਵਾਲੇ, ਸੰਤ ਬਾਬਾ ਹਰਪ੍ਰੀਤ ਸਿੰਘ ਜੀ ਸ਼ੇਰਪੁਰ ਖਾਮ ਵਾਲੇ ਆਦਿ ਸੰਤਾਂ ਮਹਾਂਪੁਰਖਾਂ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਅਸ਼ੀਰਵਾਦ ਦਿੱਤਾ।
ਇਸ ਮਹਾਨ ਕੀਰਤਨ ਦਰਬਾਰ ਦੌਰਾਨ ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ, ਜੱਥਾ ਮੀਰੀ ਪੀਰੀ ਖਾਲਸਾ ਜਗਾਧਰੀ ਵਾਲੇ, ਭਾਈ ਹਰਜੀਤ ਸਿੰਘ ਜੀ ਮੰਡੀ ਗੋਬਿੰਦਗੜ੍ਹ ਵਾਲੇ, ਭਾਈ ਲਖਵਿੰਦਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਬਾਬਾ ਪਰਮਿੰਦਰ ਸਿੰਘ ਜੀ ਡਗਾਨੇ ਵਾਲੇ, ਢਾਡੀ ਸਿਮਰਤਪਾਲ ਸਿੰਘ ਥਿਆੜਾ — ਕਿਰਤਪਾਲ ਸਿੰਘ ਥਿਆੜਾ ਗੜੂਲੀ ਵਾਲੇ ਪੰਥ ਪ੍ਰਸਿਧ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰੀ ਅਤੇ ਸਤਿਗੁਰਾਂ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਸਮਾਗਮ ਦੌਰਾਨ ਭਾਈ ਮਲਕੀਤ ਸਿੰਘ ਖਾਨਪੁਰ ਥਿਆੜਾ ਵਾਲਿਆਂ ਨੇ ਸਟੇਜ ਦਾ ਸੰਚਾਲਨ ਬੜੇ ਸੁਚੱਜੇ ਢੰਗ ਨਾਲ ਨਿਭਾਇਆ।ਇਸ ਮੌਕੇ ਸੁਸਾਇਟੀ ਵਲੋਂ ਅਕਾਸ਼ ਕਮਲ, ਜਤਿੰਦਰ ਸਿੰਘ, ਕਰਮਜੀਤ ਸਿੰਘ, ਪਰਮਜੀਤ ਕੌਰ, ਪਰਮਜੀਤ ਸਿੰਘ ਪੰਮਾ, ਜਗਦੀਪ ਸਿੰਘ, ਪਰਦੀਪ ਸਿੰਘ, ਕਮਲਜੀਤ ਸਿੰਘ, ਦਲਵੀਰ ਸਿੰਘ, ਵਿਕਾਸ, ਜਸਵੀਰ ਸਿੰਘ ਤੇ ਲੱਕੀ ਰਾਏ ਆਦਿ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਦਾਰ ਸੋਹਨ ਸਿੰਘ, ਸਰਦਾਰ ਮਹਿੰਦਰ ਸਿੰਘ, ਸਰਦਾਰ ਮਨੋਹਰ ਸਿੰਘ, ਸਰਦਾਰ ਮੰਗਲ ਸਿੰਘ, ਪੰਮਾ ਕਾਹਰੀ, ਹਰਜੀ ਸਾਹਰੀ, ਸ਼ੀਪਾ ਸਾਹਰੀ, ਮਨਜੀਤ ਸਿੰਘ, ਬਿੱਟਾ ਸਾਹਰੀ, ਬੂਟਾ ਸਾਹਰੀ, ਸਾਭੀ ਸਾਹਰੀ ਆਦਿ ਮੌਜੂਦ ਸਨ।

error: copy content is like crime its probhihated