Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing 23 ਤੇ 24 ਨੂੰ ਪੋਲਿੰਗ ਬੂਥਾਂ ‘ਤੇ ਵੋਟਰ ਸੂਚੀ ਦੀ ਸੁਧਾਈ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

23 ਤੇ 24 ਨੂੰ ਪੋਲਿੰਗ ਬੂਥਾਂ ‘ਤੇ ਵੋਟਰ ਸੂਚੀ ਦੀ ਸੁਧਾਈ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 22 ਨਵੰਬਰ (PPT NEWS) 

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਆਧਾਰ ‘ਤੇ
ਵੋਟਰ ਸੂਚੀ ਦੀ ਸੁਧਾਈ ਦੇ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ  23.11.2024 (ਸ਼ਨੀਵਾਰ)  ਅਤੇ 24.11.2024 (ਐਤਵਾਰ) ਨੂੰ (ਵਿਧਾਨ ਸਭਾ ਹਲਕਾ 044-ਚੱਬੇਵਾਲ ਨੂੰ ਛੱਡ ਕੇ) ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸਬੰਧਤ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿਣਗੇ ਅਤੇ ਯੋਗਤਾ ਮਿਤੀ 01.01.2025 ਅਨੁਸਾਰ ਯੋਗ ਵਿਅਕਤੀਆਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਅਤੇ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਕੂਲ/ਦਫ਼ਤਰ ਦੀਆਂ ਇਮਾਰਤਾਂ ਵਿੱਚ ਸਥਿਤ ਪੋਲਿੰਗ ਬੂਥਾਂ ਦੇ ਇੰਚਾਰਜਾਂ/ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਉਪਰੋਕਤ ਮਿਤੀਆਂ (23.11.2024 ਅਤੇ 24.11.2024) ਨੂੰ ਸਬੰਧਤ ਇਮਾਰਤਾਂ ਦੇ ਚੌਕੀਦਾਰ ਜਾਂ ਹੋਰ ਜ਼ਿੰਮੇਵਾਰ ਕਰਮਚਾਰੀ ਨੂੰ ਡਿਊਟੀ ‘ਤੇ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪੋਲਿੰਗ ਬੂਥ ਦੇ ਕਮਰੇ ਅਤੇ ਮੁੱਖ ਗੇਟ ਖੁੱਲ੍ਹੇ ਰਹਿਣ। ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਨੂੰ ਜ਼ਰੂਰੀ ਦਫ਼ਤਰੀ ਫਰਨੀਚਰ ਮੁਹੱਈਆ ਕਰਵਾਇਆ ਜਾਵੇ।