Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਝੋਨੇ ਪਿੱਛੋ ਹੁਣ ਗੰਨਾ ਉਤਪਾਦਕਾਂ ਨੂੰ ਰੋਲਣ ਵੱਲ ਤੁਰੀ ਸਰਕਾਰ – ਇੰਦਰਜੀਤ ਕੰਗ

ਝੋਨੇ ਪਿੱਛੋ ਹੁਣ ਗੰਨਾ ਉਤਪਾਦਕਾਂ ਨੂੰ ਰੋਲਣ ਵੱਲ ਤੁਰੀ ਸਰਕਾਰ – ਇੰਦਰਜੀਤ ਕੰਗ

ਹੁਸ਼ਿਆਰਪੁਰ (ਯੋਗੇਸ਼ ਗੁਪਤਾ) 

ਹੁਣ ਤਾਂ ਨਾ ਗੰਨੇ ਦਾ ਰੇਟ ਤੈਅ ਤੇ ਨਾ ਹੀ ਕੋਈ ਪਾਲਿਸੀ ਬਣਾਈ

:  ਝੋਨੇ ਦੀ ਤਰ੍ਹਾਂ ਹੁਣ ਆਉਣ ਵਾਲੇ ਸਮੇਂ ਵਿੱਚ ਗੰਨਾ ਉਤਪਾਦਕ ਕਿਸਾਨਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮੌਜੂਦਾ ਸਮੇਂ ਤੱਕ ਸਰਕਾਰ ਵੱਲੋਂ ਗੰਨੇ ਦੇ ਰੇਟ ਸਬੰਧੀ ਨਾ ਤਾਂ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਮਿੱਲ੍ਹ ਮਾਲਿਕਾਂ ਨਾਲ ਸਰਕਾਰ ਵੱਲੋਂ ਕੋਈ ਪਾਲਿਸੀ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਕੀਤਾ ਗਿਆ ਤੇ ਕਿਹਾ ਗਿਆ ਕਿ ਝੋਨੇ ਦੀ ਫਸਲ ਵਿੱਚ ਲਗਾਏ ਗਏ ਕੱਟ ਕਾਰਨ ਸੂਬੇ ਦੇ ਕਿਸਾਨਾਂ ਨੂੰ ਹਜਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਹੁਣ ਜਦੋਂ ਕਿ ਗੰਨੇ ਦਾ ਸੀਜਨ ਸ਼ੁਰੂ ਹੋਣ ਜਾ ਰਿਹਾ ਹੈ ਤਦ ਪੰਜਾਬ ਸਰਕਾਰ ਇਸ ਪੱਖੋ ਅਵੇਸਲੀ ਬਣੀ ਬੈਠੀ ਹੋਈ ਹੈ। ਇੰਦਰਜੀਤ ਕੰਗ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਵੀ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਦ-ਤਦ ਵੱਖ-ਵੱਖ ਫਸਲਾਂ ਦੀ ਖਰੀਦ ਦੇ ਅਗੇਤੇ ਪ੍ਰਬੰਧ ਕੀਤੇ ਜਾਂਦੇ ਰਹੇ ਹਨ ਲੇਕਿਨ ਮੌਜੂਦਾ ਆਪ ਸਰਕਾਰ ਇਸ ਮਾਮਲੇ ਵਿੱਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ, ਉਨ੍ਹਾਂ ਕਿਹਾ ਕਿ ਦੋਆਬੇ ਤੇ ਮਾਂਝੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਗੰਨੇ ਦੀ ਖੇਤੀ ਕਰਦੇ ਹਨ ਤੇ ਇਸ ਸਮੇਂ ਫਸਲ ਕਟਾਈ ਲਈ ਤਿਆਰ ਖੜ੍ਹੀ ਹੈ ਲੇਕਿਨ ਸਰਕਾਰ ਦੇ ਪ੍ਰਬੰਧ ਮਨਫੀ ਹਨ ਜਿਸ ਤੋਂ ਸਾਫ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਆਉਂਦੇ ਦਿਨਾਂ ਦੌਰਾਨ ਕਿਸਾਨ ਗੰਨੇ ਦੀ ਫਸਲ ਲੈ ਕੇ ਸੜਕਾਂ ਉੱਪਰ ਰੁਲਦੇ ਦਿਖਾਈ ਦੇਣਗੇ। ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਜੇਕਰ ਆਉਂਦੇ ਕੁਝ ਦਿਨਾਂ ਤੱਕ ਪੰਜਾਬ ਸਰਕਾਰ ਨੇ ਗੰਨੇ ਦੀ ਖਰੀਦ ਨੂੰ ਲੈ ਕੇ ਸਥਿਤੀ ਸਪੱਸ਼ਟ ਨਾ ਕੀਤੀ ਤਾਂ ਯੂਥ ਅਕਾਲੀ ਦਲ ਵੱਲੋਂ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ ਜੋ ਤਦ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਇਸ ਪਾਸੇ ਉਸਾਰੂ ਫੈਸਲਾ ਨਹੀਂ ਲੈਂਦੀ। ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਸਮਾਂ ਰਹਿੰਦੇ ਇਸ ਮਾਮਲੇ ’ਤੇ ਧਿਆਨ ਕੇਂਦਰਿਤ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਹੋਣ ਵਾਲੀ ਕਿਸਾਨਾਂ ਦੀ ਲੁੱਟ ਨੂੰ ਰੋਕਿਆ ਜਾ ਸਕੇ।
ਕੈਪਸ਼ਨ-ਇੰਦਰਜੀਤ ਸਿੰਘ ਕੰਗ।