Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ
ADVERTISEMENT
You are currently viewing ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ : ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਰਹੇ ਜੇਤੂ

ਹੁਸ਼ਿਆਰਪੁਰ, 23 ਨਵੰਬਰ (PPT NEWS) 

ਚੋਣ ਅਬਜ਼ਰਵਰ, ਜ਼ਿਲ੍ਹਾ ਚੋਣ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਨੇ ਸੌਂਪਿਆ ਸਰਟੀਫਿਕੇਟ

 : ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ 20 ਨਵੰਬਰ ਨੂੰ ਪਈਆ ਵੋਟਾਂ ਦੀ ਅੱਜ ਇਥੇ ਸੁਚੱਜੇ ਢੰਗ ਨਾਲ ਗਿਣਤੀ ਮੁਕੰਮਲ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਾਵਰ ਡਾ. ਇਸ਼ਾਂਕ ਕੁਮਾਰ ਸਭ ਤੋਂ ਵੱਧ 51,904 ਵੋਟਾਂ ਲੈ ਕੇ  ਜੇਤੂ ਰਹੇ।

ਸਥਾਨਕ ਰਿਆਤ-ਬਾਹਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਸਵੇਰੇ 8 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕੁੱਲ 15 ਰਾਊਂਡਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।

ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਡਾ. ਇਸ਼ਾਂਕ ਕੁਮਾਰ ਨੂੰ ਕੁੱਲ 51,904, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ 23,214, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੋਹਨ ਸਿੰਘ ਠੰਡਲ ਨੂੰ 8692 ਵੋਟਾਂ ਪਈਆਂ। ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੀ 20 ਨਵੰਬਰ ਨੂੰ ਹੋਈ ਵੋਟਿੰਗ ਦੌਰਾਨ 53.43 ਫੀਸਦੀ ਵੋਟਾਂ ਪਈਆਂ ਸਨ।

ਕੈਪਸ਼ਨ : ਚੋਣ ਅਬਜ਼ਰਵਰ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਜੇਤੂ ਰਹਿਣ ਉਪਰੰਤ ਸਰਟੀਫਿਕੇਟ ਸੌਂਪਦੇ ਹੋਏ।