Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪੰਜਾਬ ਸਰਕਾਰ ਨੇ ਸਿਹਤ,ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ’ਚ ਪੁੱਟੀਆਂ ਵੱਡੀਆਂ ਪੁਲਾਂਘਾਂ : ਡਾ.ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਸਿਹਤ,ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ’ਚ ਪੁੱਟੀਆਂ ਵੱਡੀਆਂ ਪੁਲਾਂਘਾਂ : ਡਾ.ਰਵਜੋਤ ਸਿੰਘ

ਹੁਸ਼ਿਆਰਪੁਰ, 26 ਨਵੰਬਰ (PPT NEWS) 

ਸਿਵਲ ਹਸਪਤਾਲ ਵਿਖੇ ਨਵੇਂ ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਆਮ ਆਦਮੀ ਕਲੀਨਿਕਾਂ ਰਾਹੀਂ ਕਰੋੜਾਂ ਲੋਕਾਂ ਨੇ ਲਈਆ ਸਿਹਤ ਸੇਵਾਵਾਂ : ਬ੍ਰਮ ਸ਼ੰਕਰ ਜਿੰਪਾ

ਡਾਕਟਰਾਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ

: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਰਕਾਰ ਵਲੋਂ ਨਿਯੁਕਤ ਕੀਤੇ 24 ਐਮ.ਬੀ.ਬੀ.ਐਸ. ਡਾਕਟਰਾਂ ਨੂੰ ਹਾਊਸ ਸਰਜਨ ਵਜੋਂ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਨੇ ਸੂਬੇ ਅੰਦਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਖੇਤਰ ਵਿਚ ਨਵੇਂ  ਦਿਸਹੱਦੇ ਸਥਾਪਿਤ ਕੀਤੇ ਹਨ।

ਸਥਾਨਕ ਸਿਵਲ ਹਸਪਤਾਲ ਵਿਖੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਡਾਕਟਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਲੋਕਲ ਬਾਡੀਜ਼ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਦੀ ਨਿਯੁਕਤੀ ਨਾਲ ਸਿਵਲ ਹਸਪਤਾਲ ਅਤੇ ਸਬ-ਡਵੀਜ਼ਨਾਂ ਵਿਖੇ ਸਰਕਾਰੀ ਹਸਪਤਾਲਾਂ ਵਿਚ ਹੋਰ ਵੀ ਬਿਹਤਰ ਢੰਗ ਨਾਲ  ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ 24 ਡਾਕਟਰਾਂ ਵਿਚੋਂ 8 ਸਿਵਲ ਹਸਪਤਾਲ ਹੁਸ਼ਿਆਰਪੁਰ, 4 ਸਬ-ਡਵੀਜ਼ਨ ਹਸਪਤਾਲ ਗੜ੍ਹਸ਼ੰਕਰ, 5 ਦਸੂਹਾ ਅਤੇ 2 ਮੁਕੇਰੀਆਂ ਵਿਖੇ ਤਾਇਨਾਤ ਹੋਣਗੇ ਤਾਂ ਜੋ ਲੋਕਾਂ ਨੂੰ ਲੋੜੀਂਦੇ ਇਲਾਜ ਦੇ ਨਾਲ-ਨਾਲ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿਹਤ ਸੇਵਾਵਾਂ ਦੇ ਖੇਤਰ ਵਿਚ ਪੰਜਾਬ ਨੇ ਵੱਡੀਆਂ ਪੁਲਾਂਘਾਂ ਪੁੱਟਦਿਆਂ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਅਤੇ ਪਿਛਲੇ ਢਾਈ ਸਾਲ ਦੌਰਾਨ 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿਚ ਭਰਤੀ ਕੀਤਾ ਗਿਆ ਹੈ।

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪਣੇ ਵਲੋਂ ਇਨ੍ਹਾਂ ਡਾਕਟਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੇ ਸੱਦਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ, ਮਿਹਨਤ, ਲਗਨ ਅਤੇ ਮੁਹਾਰਤੀ ਵਚਨਬੱਧਤਾ ਨਾਲ ਕਰਨ ਤਾਂ ਜੋ ਆਮ ਲੋਕਾਂ ਨੂੰ ਹੋਰ ਵੀ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ 900 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਕਰੋੜਾਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮੁਢਲੀਆਂ ਸਿਹਤ ਸੇਵਾਵਾਂ ਦੀ ਸਹੂਲਤ ਮੁਹੱਈਆ ਕਰਵਾ ਕੇ ਸਿਹਤ ਖੇਤਰ ਵਿਚ ਵੱਡੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਹਸਪਤਾਲ ਵਿਖੇ ਬਨਣ ਵਾਲੀ ਨਵੀਂ ਲੈਬਾਰਟਰੀ ਰਾਹੀਂ ਲੋਕਾਂ ਨੂੰ 80 ਦੇ ਕਰੀਬ ਵੱਖ-ਵੱਖ ਟੈਸਟਾਂ ਦੀ ਮੁਫ਼ਤ ਸਹੂਲਤ ਮਿਲੇਗੀ।

ਨਵੇਂ ਤਾਇਨਾਤ ਕੀਤੇ ਹਾਊਸ ਸਰਜਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸਮਰਪਣ ਭਾਵਨਾ ਨਾਲ ਸਿਹਤ ਸੇਵਾਵਾਂ ਦੇਣਾ ਯਕੀਨੀ ਬਣਾਉਣਗੇ। ਇਸ ਮੌਕੇ ਸਿਵਲ ਸਰਜਨ ਡਾ. ਪਵਨ ਸ਼ਗੋਤਰਾ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਡੀ.ਆਈ.ਓ ਸੀਮਾ ਗਰਗ, ਡੀ.ਐਫ.ਪੀ.ਓ ਡਾ. ਅਨੀਤਾ, ਡੀ.ਐਚ.ਓ. ਡਾ. ਜਤਿੰਦਰ ਭਾਟੀਆ, ਐਸ.ਐਮ.ਓਜ਼ ਡਾ. ਸਵਾਤੀ ਅਤੇ ਡਾ. ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।

ਕੈਪਸ਼ਨ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਿਵਲ ਹਸਪਤਾਲ ਵਿਖੇ ਨਵੇਂ ਨਿਯੁਕਤ ਡਾਕਟਰਾਂ ਨੂੰ ਹਾਊਸ ਸਰਜਨ ਵਜੋਂ ਨਿਯੁਕਤ ਪੱਤਰ ਸੌਂਪਦੇ ਹੋਏ।

ਨਵੇਂ ਹਾਊਸ ਸਰਜਨ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ।

error: copy content is like crime its probhihated