Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਆਮ ਆਦਮੀ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਵਾਂਗਾ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ

ਆਮ ਆਦਮੀ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਵਾਂਗਾ- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ

ਬਟਾਲਾ, 27 ਨਵੰਬਰ (ਅਵਿਨਾਸ਼ ਸ਼ਰਮਾ )

ਵਿਧਾਇਕ ਸ਼ੈਰੀ ਕਲਸੀ ਦਾ ਪੰਜਾਬ ਦੇ ਕਾਰਜਾਕਰੀ ਪ੍ਰਧਾਨ ਬਣਨ ਉਪਰੰਤ ਬਟਾਲਾ ਪਹੁੰਚਣ ’ਤੇ ਗਰਮਜੋਸ਼ੀ ਨਾਲ ਸ਼ਾਨਦਾਰ, ਭਰਵਾਂ ਤੇ ਨਿੱਘਾ ਸਵਾਗਤ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ , ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਰਹੀ ਮੌਜੂਦ

: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਅੱਜ ਬਟਾਲਾ ਵਿਖੇ ਪਹੁੰਚਣ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੂਰੀ ਗਰਮਜੋਸ਼ੀ ਨਾਲ ਸ਼ਾਨਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਅੱਜ ਸਵੇਰੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਇਆ ਵੇਰਕਾ, ਕੱਥੂਨੰਗਲ, ਜੈਂਤੀਪੁਰ, ਬਾਈਪਾਸ ਫਲਾਈਓਵਰ ਡੇਰਾ ਬਾਬਾ ਨਾਨਕ, ਸ਼ਹੀਦ ਭਗਤ ਸਿੰਘ ਚੌਂਕ ਨੇੜੇ ਉਸਮਾਨਪੁਰ ਸਿਟੀ, ਗਾਂਧੀ ਚੋਂਕ, ਨਹਿਰੂ ਗੇਟ ਤੋਂ ਹੁੰਦੇ ਹੋਏ ਮਾਤਾ ਕਾਲੀ ਦੁਆਰੀ ਮੰਦਿਰ, ਹਨੂੰਮਾਨ ਮੰਦਿਰ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਰਮਾਤਮਾ ਦਾ ਆਸ਼ੀਰਵਾਦ ਲਿਆ। ਇਸ ਮੌਕੇ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਡਾ ਸੰਦੀਪ ਪਾਠਕ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਪਾਰਟੀ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਵੱਡੀ ਜਿੰਮੇਵਾਰੀ ਸੌਂਪੀ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਸਮੂਹ ਬਟਾਲਾ ਹਲਕਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਆਪ ਪਾਰਟੀ ਸ਼ਾਨ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਜਿਮਨੀ ਚੋਣ ਵਿੱਚ ਆਪ ਪਾਰਟੀ ਦੀਆਂ ਵਿਕਾਸ ਨੀਤੀਆਂ ‘ਤੇ ਲੋਕਾਂ ਮੋਹਰ ਲਗਾਈ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਡੇਰਾ ਬਾਬਾ ਨਾਨਕ ਵਾਸੀਆਂ ਨੇ ਸਬਕ ਸਿਖਾਇਆ ਹੈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਸ੍ਰੀ ਡਾ ਸੰਦੀਪ ਪਾਠਕ ਸਮੇਤ ਸਮੁੱਚੀ ਹਾਈਕਮਾਂਡ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਉਨ੍ਹਾਂ ਦੀ ਪਾਰਟੀ ਵਲੋਂ ਪਹਿਲਾਂ ਵੀ ਮੱਧ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਸਹਿ ਇੰਚਾਰਜ ਵਜੋਂ ਨਿਯੁਕਤੀ ਕੀਤੀ ਸੀ। ਜਲੰਧਰ ਜ਼ਿਮਨੀ ਚੋਣ ਵਿਖੇ ਅਹਿਮ ਜ਼ਿੰਮੇਵਾਰੀ ਦੇਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਸਹਿ ਇੰਚਾਰਜ ਵਜੋਂ ਭਰੋਸਾ ਜਿਤਾਇਆ ਸੀ। ਹੁਣ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਆਪਣੀ ਪੂਰੀ ਟੀਮ/ਵਲੰਟੀਅਰਾਂ ਨਾਲ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ।

ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10 ਵਜੇ ਸ੍ਰੀ ਅੰਮਿ੍ਰਤਸਰ ਤੋਂ ਰੋਡ ਸ਼ੋਅ ਦੇ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ। ਸਾਰੇ ਰਸਤੇ ਵਿੱਚ ਥਾਂ-ਥਾਂ ’ਤੇ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਦੁਪਹਿਰ ਨੂੰ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ-ਅੰਮ੍ਰਿਤਸਰ ਬਾਈਪਾਸ, ਫਲਾਈ ਓਵਰ ਡੇਰਾ ਬਾਬਾ ਨਾਨਕ ਰੋਡ, ਸ਼ਹੀਦ ਭਗਤ ਸਿੰਘ ਚੌਂਕ, ਉਸਮਾਨਪੁਰ ਸਿਟੀ, ਗਾਂਧੀ ਚੌਕ, ਕਾਹਨੂੰਵਾਨ ਚੌਕ, ਗਾਂਧੀ ਚੌਂਕ, ਨਹਿਰੂ ਗੇਟ ਦੇ ਚੱਕਰੀ ਬਜਾਰ ਵਿੱਚ ਪੁਹੰਚਣ ’ਤੇ ਢੋਲ ਤੇ ਬੈਂਡ ਬਾਜਿਆਂ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਦੇ ਕਰਾਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਦਿ੍ਰੜ ਸੰਕਲਪ ਹਨ।

ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਸੀਨੀਅਰ ਆਗੂ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਮੈਨੇਜਰ ਅਤਰ ਸਿੰਘ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਅੰਮ੍ਰਿਤ ਕਲਸੀ, ਸਰਪੰਚ ਤਰੁਣ ਕਲਸੀ, ਪਿ੍ਰੰਸ ਰੰਧਾਵਾ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਮਨਜੋਤ ਸਿੰਘ ਸ਼ਾਹਪੁਰ ਜਾਜਨ, ਗੁਰਪ੍ਰੀਤ ਸਿੰਘ ਰਾਜੂ, ਮਨਦੀਪ ਸਿੰਘ ਗਿੱਲ, ਮਨਜੀਤ ਸਿੰਘ ਬਮਰਾਹ, ਨਵਦੀਪ ਸਿੰਘ, ਰਜਿੰਦਰ ਜੰਬਾ, ਅਵਤਾਰ ਸਿੰਘ ਕਲਸੀ, ਮਾਸਟਰ ਤਿਲਕ ਰਾਜ, ਭੁਪਿੰਦਰ ਸਿੰਘ ਬਾਜਵਾ, ਰਾਜਵਿੰਦਰ ਸਿੰਘ ਬਾਜਵਾ, ਮਨਿੰਦਰ ਸਿੰਘ ਹਨੀ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ, ਗਗਨ ਬਟਾਲਾ, ਕੁਲਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਸੁੰਦਰ ਨਗਰ, ਐਡਵੋਕੇਟ ਮਨਜੀਤ ਸਿੰਘ, ਵਿੱਕੀ ਚੌਹਾਨ, ਕੁਨਾਲ ਸ਼ਰਮਾ, ਸੋਨੀਆ ਚਲੋਤਰਾ, ਯੁਵਾ ਪ੍ਰਧਾਨ ਪਠਾਨਕੋਟ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਸਖਸੀਅਤਾਂ ਅਤੇ ਲੋਕ ਮੋਜੂਦ ਸਨ।

error: copy content is like crime its probhihated