Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ (PPT NEWS) 

: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਆਮਦਨ ਤੋਂ ਵੱਧ ਜਾਇਦਾਦ ਨੂੰ ਗੈਰ-ਕਾਨੂੰਨੀ ਸੰਪਤੀ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਲਰਕ ਜਸਵਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਥਾਣਾ ਜਲੰਧਰ ਰੇਂਜ ਵਿਖੇ ਕੇਸ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated