Prime Punjab Times

Latest news
SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ

  • ਗੜ੍ਹਦੀਵਾਲਾ 29 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਦੇ ਯਤਨਾਂ ਸਦਕਾ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਅੰਤਰ-ਸਕੂਲ ਮੁਕਾਬਲੇ ਕਰਵਾਏ। ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ 15 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੇ ਵਿਰਾਸਤੀ, ਸੱਭਿਆਚਾਰਕ, ਆਈ. ਟੀ., ਲਿਟਰੇਰੀ ਅਤੇ ਸੰਗੀਤ ਆਦਿ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਵਿੱਚ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਕੱਲਰ ਖ਼ਾਲਸਾ ਸਕੂਲ ਹਰਿਆਣਾ ਨੇ ਸਭ ਤੋਂ ਵੱਧ ਇਨਾਮ ਪ੍ਰਾਪਤ ਕਰਕੇ ਪਹਿਲਾ, ਸੇਂਟ ਸੋਲਜ਼ਰ ਪਬਲਿਕ ਸਕੂਲ ਗੜ੍ਹਦੀਵਾਲਾ ਨੇ ਦੂਸਰਾ ਅਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਨੇ ਸਮਾਗਮ ਨੂੰ ਸ਼ਾਨਦਾਰ ਬਣਾਉਣ ਲਈ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਸਾਬਕਾ ਪ੍ਰਿੰਸੀਪਲ ਸ. ਹਰਜਿੰਦਰ ਸਿੰਘ (ਕੱਲਰ ਖ਼ਾਲਸਾ ਸਕੂਲ, ਹਰਿਆਣਾ), ਪ੍ਰਿੰ. ਰੀਟਾ ਸੈਣੀ (ਕੱਲਰ ਖ਼ਾਲਸਾ ਸਕੂਲ, ਹਰਿਆਣਾ) ਪ੍ਰਿੰਸੀਪਲ ਸ਼੍ਰੀ ਰਣਜੀਤ ਸਿੰਘ (ਐੱਸ.ਐੱਸ.ਐੱਸ. ਸਕੂਲ, ਬੋਦਲਾਂ) ਪ੍ਰਿੰਸੀਪਲ ਸ. ਰੁਪਿੰਦਰਜੀਤ ਸਿੰਘ (ਸੇਂਟ ਸੋਲਜ਼ਰ ਪਬਲਿਕ ਸਕੂਲ, ਗੜ੍ਹਦੀਵਾਲਾ) ਡਾ. ਜੈਸਨ ਪਾਲ ਸ਼ਰਮਾ ਗੜ੍ਹਦੀਵਾਲਾ ਤੋਂ ਇਲਾਵਾ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਸਮੂਹ ਸਟਾਫ਼, ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated