Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਏ.ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਪਿੜਾਈ ਸੀਜ਼ਨ ਸ਼ੁਰੂ ਕਰਨ ਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ

ਏ.ਬੀ ਸ਼ੂਗਰ ਮਿੱਲ ਰੰਧਾਵਾ ਵਲੋਂ ਪਿੜਾਈ ਸੀਜ਼ਨ ਸ਼ੁਰੂ ਕਰਨ ਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ

ਗੜ੍ਹਦੀਵਾਲਾ 2 ਦਸੰਬਰ (ਚੌਧਰੀ) 

: ਏ.ਬੀ ਸ਼ੂਗਰ ਮਿੱਲ ਰੰਧਾਵਾ ਦੇ ਪ੍ਰਧਾਨ ਬਲਵੰਤ ਸਿੰਘ ਗਰੇਵਾਲ ਦੀ ਸੂਚਨਾ ਅਧੀਨ 2 ਦਸੰਬਰ ਦਿਨ ਸੋਮਵਾਰ ਤੋਂ ਪਿੜਾਈ ਸੀਜ਼ਨ 2024-25 ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਿੱਲ ਸ਼ੁਰੂ ਕੀਤੀ ਜਾਵੇਗੀ। ਇਸ ਸੂਚਨਾ ਨਾਲ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਯਾਦ ਰਹੇ ਕਿ ਇਹ ਮਿੱਲ ਪਹਿਲਾ 1994 ਵਿੱਚ ਕੋਆਪਰੇਟਿਵ ਸੈਕਟਰ ਵਿੱਚ ਸੰਸਥਾਪਕ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਵਿੱਚ ਪੰਜਾਬ ਸ਼ੂਗਰ ਫੈਡ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ਦੀਆਂ ਸਾਰੀਆਂ 15 ਮਿੱਲਾਂ ਨੂੰ ਚਲਾਉਣ ਦੇ ਆਦੇਸ਼ ਜਾਰੀ ਕੀਤੇ ਸਨ ਅਤੇ ਇਹ ਮਿੱਲ ਪ੍ਰਬੰਧਕਾਂ ਵੱਲੋਂ ਸਭ ਤੋਂ ਪਹਿਲਾ ਯਾਨੀ 2 ਦਸੰਬਰ ਤੋਂ ਸ਼ੁਰੂ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਇਸ ਮਿੱਲ ਦੇ ਮੌਜੂਦਾ ਮਾਲਕਾਂ ਨੇ ਪਿਛਲੇ ਸਾਰੇ ਸੀਜ਼ਨ ਵਿਚ ਲੋਕਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਦਾ ਰਿਕਾਰਡ ਬਣਾਇਆ ਹੈ। ਇਹ ਮਿੱਲ ਸਵ. ਕਮਲ ਚੌਧਰੀ ਮੈਂਬਰ ਪਾਰਲੀਮੈਂਟ, ਸਵ. ਸਰਦਾਰ ਕਿਰਪਾਲ ਸਿੰਘ ਮੈਂਬਰ ਪਾਰਲੀਮੈਂਟ, ਸਵ. ਮਹੰਤ ਰਾਮ ਪ੍ਰਸ਼ਾਦ ਸਾਬਕਾ ਮੰਤਰੀ, ਸਵ. ਸੰਪੂਰਨ ਸਿੰਘ ਚੀਮਾ ਅਤੇ ਸਵ. ਜਗਦੀਸ਼ ਸਿੰਘ ਰੰਧਾਵਾ ਦੀਆਂ ਮਿਹਨਤਾਂ ਦਾ ਸਿੱਟਾ ਹੈ।

ਫੋਟੋ : ਤਸਵੀਰ ਵਿੱਚ ਜਾਣਕਾਰੀ ਦਿੰਦੇ ਹੋਏ ਚੌਧਰੀ ਕੁਮਾਰ ਸੈਣੀ।