Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਪਿੰਡ ਤਲਵੰਡੀ ਜੱਟਾਂ ਦੀ ਪੰਚਾਇਤ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ

ਪਿੰਡ ਤਲਵੰਡੀ ਜੱਟਾਂ ਦੀ ਪੰਚਾਇਤ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ

ਗੜ੍ਹਦੀਵਾਲਾ 4 ਦਸੰਬਰ (ਚੌਧਰੀ) 

: ਪਿੰਡ ਤਲਵੰਡੀ ਜੱਟਾਂ ਵਿਖੇ ਗੁਰੂਦਵਾਰਾ ਸੁਖ ਸਾਗਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ।

ਜਿਸ ਵਿਚ ਹਲਕਾ ਉੜਮੁੜ ਟਾਂਡਾ ਦੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਸ਼ਿਰਕਤ ਕੀਤੀ ਗਈ।ਇਸ  ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਮੌਜੂਦਾ ਸਰਪੰਚ ਅਮਨਦੀਪ ਕੌਰ, ਸਾਬਕਾ ਸਰਪੰਚ ਮਨਜੋਤ ਸਿੰਘ ਤਲਵੰਡੀ, ਨੰਬਰਦਾਰ ਜਗਤਾਰ ਸਿੰਘ ਸੋਨੀ ਅਤੇ ਕੁਲਵੰਤ ਸਿੰਘ ਵੱਲੋਂ ਸਮੂਹ ਪਿੰਡ ਵਾਸੀਆਂ ਦਾ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ ਕਰਨ ਲਈ ਧੰਨਵਾਦ ਕੀਤਾ ਗਿਆ।

ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਬਾਲੀਵਾਲ ਕਿੱਟ ਦੇ ਕੇ ਬਾਲੀਵਾਲ ਖਿਡਾਰੀਆਂ ਦੀ ਟੀਮ ਦਾ ਉਤਸ਼ਾਹ ਵਧਾਇਆ ਅਤੇ ਪਿੰਡ ਦੇ ਪਹਿਲਵਾਨ ਅਮਰਜੀਤ ਸਿੰਘ ਦੇ ਪੁੱਤਰ ਪਹਿਲਵਾਨ ਹਰੀਸ਼ ਕੁਮਾਰ ਨੂੰ ਦੋਸੀ ਘਿਓ ਦਾ ਟੀਨ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਅਮਨਦੀਪ ਕੌਰ, ਮੈਂਬਰ ਪੰਚਾਇਤ ਪਰਮਜੀਤ ਸਿੰਘ(ਰਾਜੂ), ਮੈਂਬਰ ਪੰਚਾਇਤ ਹਰਮੇਲ ਸਿੰਘ, ਮੈਂਬਰ ਪੰਚਾਇਤ ਉਂਕਾਰ ਸਿੰਘ, ਮੈਂਬਰ ਪੰਚਾਇਤ ਬਲਵਿੰਦਰ ਕੌਰ ਅਤੇ ਮੈਂਬਰ ਪੰਚਾਇਤ ਜਸਵਿੰਦਰ ਕੌਰ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ ਸਨਮਾਨਤ ਕੀਤਾ ਗਿਆ। ਇਸ ਮੌਕੇ ਸਮੂਹ ਪਿੰਡ ਵਾਸੀ ਹਾਜ਼ਰ ਸਨ।

error: copy content is like crime its probhihated