Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀ ਬਾਜੀ

ਡੀ.ਏ.ਵੀ ਪਬਲਿਕ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀ ਬਾਜੀ

ਗੜ੍ਹਦੀਵਾਲਾ 10 ਦਸੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਨੇ ਅੰਤਰ ਜਿਲਾ ਅਥਲੈਟਿਕ ਖੇਡਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਨੈਸ਼ਨਲ ਪੱਧਰ ਲਈ ਆਪਣਾ ਸਥਾਨ ਬਣਾਇਆ ।ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਵਧਾਈ ਦਿੱਤੀ। ਉਸ ਨੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ |

ਅੰਤਰ ਜਿਲਾ ਅਥਲੈਟਿਕਸ ਖੇਡਾਂ ਜੋ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਸਨ । ਜਿਨਾਂ ਵਿੱਚ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦਾ ਹੋਣਹਾਰ ਵਿਦਿਆਰਥੀ ਰਵਜੋਤ ਸਿੰਘ ਅੰਡਰ – 17 ਹਾਈ ਜੰਪ ਵਿਚ ਦੂਸਰਾ ਸਥਾਨ ਹਾਸਲ ਕੀਤਾ ਤੇ ਉਸ ਨੇ ਨੈਸ਼ਨਲ ਪੱਧਰ ਲਈ ਆਪਣਾ ਸਥਾਨ ਬਣਾਇਆ ਸੀ ਅਤੇ ਉਥੋਂ ਵੀ ਸਫਲਤਾ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਰਵਜੋਤ ਸਿੰਘ ਬਹੁਤ ਹੀ ਮਿਹਨਤੀ ਵਿਦਿਆਰਥੀ ਹੈ ਜਿਸ ਨੇ ਕਿ ਸਕੂਲੀ ਪੱਧਰ ਵਿੱਚ ਬਹੁਤ ਹੀ ਮਿਹਨਤ ਕੀਤੀ ਅਤੇ ਖੇਡਾਂ ਵਿੱਚ ਵੀ ਆਪਣਾ, ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ |

ਇਸ ਤੋਂ ਬਾਅਦ ਨਵਜੋਤ ਸਿੰਘ ਅੰਡਰ -14 ਬੀਚ ਵਾਲੀਬਾਲ ਵਿੱਚੋਂ ਵਧੀਆ ਪ੍ਰਦਰਸ਼ਨ ਕਰਕੇ ਸੋਨੇ ਦਾ ਤਮਗਾ ਹਸਲ ਕੀਤਾ| ਨਵਜੋਤ ਸਿੰਘ ਬਹੁਤ ਹੀ ਮਿਹਨਤੀ ਵਿਦਿਆਰਥੀ ਹੈ। ਨਵਜੋਤ ਅਤੇ ਰਵਜੋਤ ਸਿੰਘ ਮਿਹਨਤ ਸਦਕਾ ਹੀ ਅੱਜ ਉਹ ਇਸ ਮੁਕਾਮ ਨੂੰ ਹਾਸਲ ਕਰ ਸਕੇ ਹਨ । ਨਵਜੋਤ ਅਤੇ ਰਵਜੋਤ ਦੇ ਇਹੋ ਜਿਹੇ ਵਧੀਆ ਪ੍ਰਦਰਸ਼ਨ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਪੀ. ਟੀ.ਆਈ ਮੈਡਮ ਮਨਪ੍ਰੀਤ ਕੌਰ ਜੀ ਅਤੇ ਡੀ.ਪੀ ਸਰ ਰਮਨਦੀਪ ਸਿੰਘ ਜੀ ਨੂੰ ਜਾਂਦਾ ਹੈ ਜਿਨਾਂ ਨੇ ਆਪਣੀ ਜੀਅ -ਜਾਨ ਅਤੇ ਮਿਹਨਤ ਨਾਲ ਬੱਚੇ ਨੂੰ ਇਸ ਮੁਕਾਮ ਤੱਕ ਪਹੁੰਚਾਇਆ।

ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਨਵਜੋਤ ਅਤੇ ਰਵਜੋਤ ਸਿੰਘ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ, ਨਵਜੋਤ ਅਤੇ ਰਵਜੋਤ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ।