Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪ੍ਰਿੰਸੀਪਲ ਡਾ.ਜਸਪਾਲ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿਦਿਅਕ ਅਦਾਰਿਆਂ ਲਈ ਕੀਤੀ ਜਾ ਰਹੇ ਸਾਰਥਕ ਕਾਰਜਾਂ ਦੀ ਸ਼ਲਾਘਾ

ਪ੍ਰਿੰਸੀਪਲ ਡਾ.ਜਸਪਾਲ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿਦਿਅਕ ਅਦਾਰਿਆਂ ਲਈ ਕੀਤੀ ਜਾ ਰਹੇ ਸਾਰਥਕ ਕਾਰਜਾਂ ਦੀ ਸ਼ਲਾਘਾ

ਗੜ੍ਹਦੀਵਾਲਾ 14 ਦਸੰਬਰ (ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰ. ਡਾ. ਜਸਪਾਲ ਸਿੰਘ ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਪਿਛਲੇ ਦੋ-ਤਿੰਨ ਸਾਲਾਂ ਤੋਂ ਵਿੱਦਿਅਕ ਅਦਾਰੇ ਨਵੀਆਂ ਬੁਲੰਦੀਆਂ ਵੱਲ ਜਾ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਕੋਈ ਵੀ ਅਜਿਹੀ ਮੈਨੇਜਮੈਂਟ ਨਹੀਂ ਹੈ ਜੋ ਵਿੱਦਿਅਕ ਅਦਾਰਿਆਂ ਦੇ ਬੁਨਿਆਦੀ ਢਾਂਚੇ ਅਤੇ ਤਨਖਾਹਾਂ ਲਈ ਇੰਨੀ ਜ਼ਿਆਦਾ ਵਿੱਤੀ ਸਹਾਇਤਾ ਦਿੰਦੀ ਹੋਵੇ। ਬਹੁਤ ਪਿੱਛੇ ਨਾ ਜਾਈਏ ਤਾਂ ਇਸ ਸਾਲ ਹੀ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਵਿੱਦਿਅਕ ਅਦਾਰਿਆਂ ਦੀ ਬਕਾਇਆ ਤਨਖਾਹਾਂ ਲਈ 15 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਸੀ। ਵਿੱਦਿਅਕ ਅਦਾਰਿਆਂ ਦੇ ਰੰਗ-ਰੋਗਨ, ਨਵੇਂ ਕਲਾਸ ਰੂਮ ਲੈਬੋਰਟਰੀਆਂ ਅਤੇ ਬੈਂਚਾਂ ਲਈ ਜ਼ਰੂਰਤ ਅਨੁਸਾਰ ਹਰ ਮਹੀਨੇ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਕੱਲੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਦਿਅਕ ਫੰਡਾਂ ਵਿੱਚੋਂ 6 ਲੱਖ ਰੁਪਏ ਰੰਗ ਰੋਗਨ ਲਈ, ਸਾਢੇ ਤੇਰਾਂ ਲੱਖ ਰੁਪਏ ਕੰਪਿਊਟਰ/ ਏ.ਸੀ./ ਪ੍ਰੋਜੈਕਟ ਲਈ, 3 ਲੱਖ ਰੁਪਏ ਰੈਂਪ ਲਈ, 15 ਲੱਖ ਰੁਪਏ ਕੰਪਿਊਟਰ ਡਿਪਾਰਟਮੈਂਟ ਦੀ ਨਵੀਨੀਕਰਨ, 06 ਲੱਖ ਰੁਪਏ ਸਾਇੰਸ ਬਲਾਕ ਦੇ ਰੱਖ ਰਖਾਵ ਅਤੇ 04 ਲੱਖ ਰੁਪਏ ਸੋਲਰ ਸਿਸਟਮ ਲਈ ਜਾਰੀ ਕੀਤੇ ਹਨ। ਇਸੇ ਤਰ੍ਹਾਂ ਖ਼ਾਲਸਾ ਕਾਲਜ ਗੜਦੀਵਾਲਾ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਲਜਾਂ ਦੀਆਂ ਜਰੂਰਤਾਂ ਲਈ ਅਜਿਹੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ, ਜੋ ਸਰਾਸਰ ਗਲਤ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਤਨਦੇਹੀ ਨਾਲ ਕੰਮ ਕਰ ਰਹੇ ਕੁਝ ਅਹੁਦੇਦਾਰਾਂ/ਕਰਮਚਾਰੀਆਂ ਨੂੰ ਇਹਨਾਂ ਸ਼ਰਾਰਤੀ ਅਨਸਰਾਂ ਵੱਲੋਂ ਤੰਗ ਕਰਨ ਲਈ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਮੰਗ ਕੀਤੀ ਕਿ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਪੇਜ਼ ਸਰਕਾਰ ਬੰਦ ਕਰੇ ਤਾਂ ਜੋ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਆਪਣੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖ ਸਕਣ।