Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਨੌਜਵਾਨ ਦੇ ਹੋਏ ਅੰਨੇ ਕਤਲ ਨੂੰ ਪੁਲਿਸ ਵਲੋਂ ਟਰੇਸ ਕਰਨ ਬਾਰੇ

ਨੌਜਵਾਨ ਦੇ ਹੋਏ ਅੰਨੇ ਕਤਲ ਨੂੰ ਪੁਲਿਸ ਵਲੋਂ ਟਰੇਸ ਕਰਨ ਬਾਰੇ

ਦਸੂਹਾ / ਟਾਂਡਾ 16 ਦਸੰਬਰ (ਚੌਧਰੀ) 

: ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ/ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀ ਪੀ ਐਸ, ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ, ਮੁੱਖ ਅਫਸਰ ਥਾਣਾ ਟਾਂਡਾ ਨੂੰ ਮਿਤੀ 08/12/2024 ਨੂੰ ਹੋਏ ਇੱਕ ਅੰਨੇ ਕਤਲ ਨੂੰ ਟਰੇਸ ਕਰਨ ਵਿੱਚ ਵੱਡੀ ਕਾਮਯਾਬੀ ਹਾਸਲ ਹੋਈ। ਇਸ਼ ਸਬੰਧੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 08-12-24 ਨੂੰ ਥਾਣਾ ਟਾਂਡਾ ਦੀ ਲੋਕਲ ਪੁਲਿਸ ਨੂੰ ਇਤਲਾਹ ਮਿਲੀ ਕਿ ਇਕ ਨਾ-ਮਾਲੂਮ ਨੌਜਵਾਨ ਦੀ ਲਾਸ਼ ਕਮਾਦ ਦੇ ਖੇਤਾਂ ਵਿੱਚ ਪਈ ਹੈ, ਜਿਸਦੇ ਸਰੀਰ ਪਰ ਜਖਮਾਂ ਦੇ ਨਿਸ਼ਾਨ ਸਨ, ਜੋ ਮੋਕਾ ਤੇ ਦਵਿੰਦਰ ਸਿੰਘ ਬਾਜਵਾ ਪੀ ਪੀ ਐਸ , ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਵੱਲੋਂ ਮੁਲਾਹਜਾ ਮੌਕਾ ਕੀਤਾ ਗਿਆ ਸੀ।ਜੋ ਮ੍ਰਿਤਕ ਨੋਜਵਾਨ ਦੇ ਸਿਰ ਵਿੱਚ ਸੱਟਾਂ ਦੇ ਕਾਫੀ ਨਿਸ਼ਾਨ ਸਨ।ਜਿਸਤੇ ਮੁਕੱਦਮਾ ਨੰਬਰ 287 ਮਿਤੀ 08-12-2024 ਅ/ਧ 103,3(5) ਬੀ.ਐਨ.ਐਸ ਥਾਣਾ ਟਾਂਡਾ ਨਾ ਮਾਲੂਮ ਵਿਅਤਕੀਆਂ ਦੇ ਖਿਲਾਫ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।ਤਫਤੀਸ਼ ਦੌਰਾਨ ਮੁਕੱਦਮਾ ਨੂੰ ਟਰੇਸ ਕਰਨ ਲਈ ਦਵਿੰਦਰ ਸਿੰਘ ਬਾਜਵਾ ਪੀ ਪੀ ਐਸ , ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਵੱਲੋਂ ਲੋਕਲ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਮੁਕੱਦਮਾ ਦੀ ਤਫਤੀਸ਼ ਟੈਕਨੀਕਲ ਤਰੀਕੇ ਨਾਲ ਕਰਨ ਤੇ ਮੁਕੱਦਮਾ ਵਿੱਚ ਇਕ ਸ਼ੱਕੀ ਔਰਤ ਜਰੀਨਾ ਖਤੂਨ ਪਤਨੀ ਜਸਵਿੰਦਰ ਸਿੰਘ ਵਾਸੀ ਗਲੀ ਨੰਬਰ 3 ਬਾਬਾ ਨਾਮਦੇਵ ਕਲੋਨੀ ਟਿੱਬਾ ਰੋਡ ਥਾਣਾ ਟਿੱਬਾ ਜਿਲਾ ਲੁਧਿਆਣਾ ਪਾਸੋਂ ਪੁੱਛ ਗਿੱਛ ਕੀਤੀ। ਜਿਸਨੇ ਮੰਨਿਆ ਕਿ ਉਹ ਮਿਤੀ 07.12.2024 ਨੂੰ ਆਪਣੇ ਦੋਸਤ ਗੁਲਜਾਰਪ੍ਰੀਤ ਸਿੰਘ ਉਰਫ ਪ੍ਰੀਤ ਵਾਸੀ ਰਾਪੁਰ ਨੂੰ ਮਿਲਣ ਵਾਸਤੇ ਟੋਲ ਪਲਾਜਾ ਚੋਲਾਂਗ ਤੇ ਉਤਰ ਕੇ ਉਸਦੇ ਪਿੰਡ ਪੈਦਲ ਜਾ ਰਹੀ ਸੀ ਤੇ ਗੁਲਜਾਰਪ੍ਰੀਤ ਸਿੰਘ ਨਾਲ ਫੋਨ ਪਰ ਗੱਲ ਵੀ ਕਰ ਰਹੀ ਸੀ।ਜਿਸਨੂੰ ਰਸਤੇ ਵਿੱਚ ਮ੍ਰਿਤਕ ਅਜੇ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਜੱਲੋਵਾਲ ਥਾਣਾ ਹਰਿਆਣਾ ਉਕਤ ਮਿਲਿਆ ਤੇ ਉਸ ਨਾਲ ਬਦਤਮਿਜੀ ਕਰਨ ਲੱਗ ਪਿਆ ਜੋ ਉਹਨਾ ਦੀਆਂ ਗੱਲਾਂ ਗੁਲਜਾਰਪ੍ਰੀਤ ਸਿੰਘ ਨੇ ਸੁਣ ਲਈਆਂ ਤੇ ਮੋਕਾ ਪਰ ਪੁੱਜ ਕੇ ਤੈਸ਼ ਵਿੱਚ ਆ ਕੇ ਅਜੇ ਕੁਮਾਰ ਦੇ ਸਿਰ ਵਿੱਚ ਸੱਟਾਂ ਮਾਰ ਕੇ ਅਜੇ ਕੁਮਾਰ ਦਾ ਕਤਲ ਕਰ ਦਿੱਤਾ।ਜੋ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮੁਕੱਦਮਾ ਵਿੱਚ ਦੋਸ਼ਣ ਜਰੀਨਾ ਖਤੂਨ ਉਕਤ ਨੂੰ ਮਿਤੀ 14.12.2024 ਨੂੰ ਅਤੇ ਦੋਸ਼ੀ ਗੁਲਜਾਰਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਹਰਦੀਪ ਸਿੰਘ ਵਾਸੀ ਰਾਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੂੰ ਮਿਤੀ 16.12.2024 ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ।ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

ਗ੍ਰਿਫਤਾਰ ਦੋਸ਼ੀ:-

1.ਜਰੀਨਾ ਖਤੂਨ ਪਤਨੀ ਜਸਵਿਦਰ ਸਿੰਘ ਵਾਸੀ ਗਲੀ ਨੰਬਰ 3 ਬਾਬਾ ਨਾਮਦੇਵ ਕਲੋਨੀ ਟਿੱਬਾ ਰੋਡ ਥਾਣਾ ਟਿੱਬਾ ਜਿਲਾ ਲੁਧਿਆਣਾ ਗ੍ਰਿ ਮਿਤੀ 14.12.2024

2.ਗੁਲਜਾਰਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਹਰਦੀਪ ਸਿੰਘ ਵਾਸੀ ਰਾਪੁਰ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ
ਗ੍ਰਿ 16.12.24

error: copy content is like crime its probhihated