Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਠੰਡ,ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ’ਚ ਲੋਕ ਪੂਰੀ ਅਹਿਤਿਆਤ ਵਰਤਣ : ਡਿਪਟੀ ਕਮਿਸ਼ਨਰ

ਠੰਡ,ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ’ਚ ਲੋਕ ਪੂਰੀ ਅਹਿਤਿਆਤ ਵਰਤਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 17 ਦਸੰਬਰ (PPT NEWS) 

ਸਾਵਧਾਨੀ ਨਾਲ ਠੰਡੀਆਂ ਹਵਾਵਾਂ ਤੋਂ ਬਚਿਆ ਜਾ ਸਕਦੈ

: ਆੳਂਦੇ ਦਿਨਾਂ ਵਿਚ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ’ਚ ਵਾਧੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਹਾਲਤ ਤੋਂ ਬਚਿਆ ਜਾ ਸਕੇ।

ਠੰਡੀਆਂ ਹਵਾਵਾਂ ਤੋਂ ਬਚਾਅ ਲਈ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਜਿਨ੍ਹਾਂ ਨੂੰ ਇਕਦਮ ਠੰਡ ਵਿਚ ਵਾਧੇ ਸਮੇਂ ਅਮਲੀ ਰੂਪ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਤਰਜ਼ੀਹ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਤਿਆਰੀ ਰੱਖਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਠੰਡ ਕਾਰਨ ਕੋਈ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਠੰਡੀਆਂ ਹਵਾਵਾਂ ਦੌਰਾਨ ਪਸ਼ੂਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਬੰਨਣ ਵਾਲੀ ਥਾਂ ’ਤੇ ਠੰਡੀਆਂ ਹਵਾਵਾਂ ਦੀ ਰੋਕਥਾਮ ਲਈ ਢੁੱਕਵੇਂ ਇੰਤਰਾਜ ਰੱਖਣੇ ਚਾਹੀਦੇ ਹਨ।

error: copy content is like crime its probhihated