Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫ਼ਤਾਰ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫ਼ਤਾਰ

ਗੁਰਦਾਸਪੁਰ /ਬਟਾਲਾ,20 ਦਸੰਬਰ(ਅਵਿਨਾਸ਼ ਸ਼ਰਮਾ)

– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।