Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਪੰਜਾਬ ਸਰਕਾਰ ‘ਪੇ ਕਮਿਸ਼ਨ ਦਾ ਬਕਾਇਆ ਅਤੇ ਡੀਏ ਤੁਰੰਤ ਜਾਰੀ ਕਰੇ : ਸਤਨਾਮ ਸਿੰਘ

ਪੰਜਾਬ ਸਰਕਾਰ ‘ਪੇ ਕਮਿਸ਼ਨ ਦਾ ਬਕਾਇਆ ਅਤੇ ਡੀਏ ਤੁਰੰਤ ਜਾਰੀ ਕਰੇ : ਸਤਨਾਮ ਸਿੰਘ

ਬਟਾਲਾ / ਗੁਰਦਾਸਪੁਰ 23 ਦਸੰਬਰ (ਅਵਿਨਾਸ਼ ਸ਼ਰਮਾ)

: ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ , ਪਠਾਨਕੋਟ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਫੈਸਲਿਆਂ ਦੀ ਨਿਖੇਧੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਜਿੰਦਰ ਧੀਮਾਨ,
ਰਜਿੰਦਰ ਕੁਮਾਰ ਜਨਰਲ ਸਕੱਤਰ ਸਿੰਘ, ਮਾਨ ਸਿੰਘ, ਮਨੋਹਰ ਲਾਲ, ਪ੍ਰੇਮ ਕੁਮਾਰ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਜੁਆਇੰਟ ਫਰੰਟ 6 ਵਾਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਮਾਂ ਦੇ ਕੇ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕਿਹਾ ਕਿ ਮੁਲਾਜ਼ਮ ਪੈਨਸ਼ਨਰਾਂ ਨੂੰ ਜਨਵਰੀ 2016 ਤੋਂ ਬਕਾਇਆ ਦਿੱਤਾ ਜਾਵੇ, ਪੁਰਾਣੇ ਪੈਨਸ਼ਨ ਨਿਯਮ 1972 ਅਨੁਸਾਰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਆਰਜ਼ੀ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ | , ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਰੈਗੂਲਰ ਭਰਤੀ ਕੀਤੀ ਜਾਵੇ, ਉਨ੍ਹਾਂ ਕਿਹਾ ਕਿ 6 ਜਨਵਰੀ ਤੋਂ 10 ਜਨਵਰੀ ਤੱਕ ਜਲ ਸਪਲਾਈ ਸੈਨੀਟੇਸ਼ਨ ਡਿਵੀਜ਼ਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਜਾਵੇਗਾ, ਜਿਸ ਤਹਿਤ ਸੁਪਰਡੈਂਟ ਇੰਜਨੀਅਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। 10 ਜਨਵਰੀ ਨੂੰ ਜਲ ਸਪਲਾਈ ਸੈਨੀਟੇਸ਼ਨ ਦਫ਼ਤਰ, ਗੁਰਦਾਸਪੁਰ, ਇਸ ਤੋਂ ਬਾਅਦ 22 ਜਨਵਰੀ ਨੂੰ ਮੁੱਖ ਇੰਜਨੀਅਰ ਜਲ ਸਪਲਾਈ ਸੈਨੀਟੇਸ਼ਨ ਦਫ਼ਤਰ, ਪਟਿਆਲਾ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ, ਜਦਕਿ ਸਿੰਚਾਈ ਵਿਭਾਗ ਮਲਕਪੁਰ ਦੇ ਮੁਲਾਜ਼ਮ ਦੀ ਸਮੱਸਿਆ ਸਬੰਧੀ ਜਲਦੀ ਹੀ ਸੁਪਰਡੈਂਟ ਇੰਜਨੀਅਰ ਅੰਮ੍ਰਿਤਸਰ ਨੂੰ ਵਫ਼ਦ ਮਿਲਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ, ਰਾਜਿੰਦਰ ਕੁਮਾਰ, ਮਹਿੰਦਰ ਪਾਲ ਖਜ਼ਾਨਚੀ, ਰਾਜਿੰਦਰ ਧੀਮਾਨ, ਹਰਪਾਲ ਸਿੰਘ, ਮਾਨ ਸਿੰਘ, ਗੁਰਨਾਮ ਸਿੰਘ, ਪ੍ਰੇਮ ਸਿੰਘ, ਰਾਜੇਸ਼ ਲਵਲੀ, ਮੋਹਨ ਸਿੰਘ, ਸੁਰਿੰਦਰ ਡਾ. ਸਿੰਘ, ਮਨੋਹਰ ਲਾਲ, ਨਰਿੰਦਰ ਕੁਮਾਰ, ਗੁਰਨਾਮ ਸਿੰਘ, ਪ੍ਰਵੀਨ ਕੁਮਾਰ, ਪ੍ਰੇਮਚੰਦ, ਮੋਹਨ ਸਿੰਘ, ਨਰਿੰਦਰ ਕੁਮਾਰ, ਅਸ਼ੋਕ ਕੁਮਾਰ, ਸੁਭਾਸ਼ ਚੰਦਰ, ਸੁਰੇਸ਼ ਕੁਮਾਰ, ਤਰਸੇਮ ਕੁਮਾਰ, ਰਮੇਸ਼ ਕੁਮਾਰ, ਅਮਰਜੀਤ ਸਿੰਘ, ਸੁਰੇਸ਼ ਕੁਮਾਰ, ਨਰਿੰਦਰ ਕੁਮਾਰ, ਰਾਜੇਸ਼ ਲਵਲੀ, ਬਲਵੰਤ ਸਿੰਘ, ਸੋਮਰਾਜ
ਆਦਿ ਹਾਜ਼ਰ ਸਨ ।