Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

ਹੁਸ਼ਿਆਰਪੁਰ, 28 ਦਸੰਬਰ (ਬਿਊਰੋ ) 

28 ਦਸੰਬਰ ਤੋਂ 17 ਜਨਵਰੀ ਤੱਕ ਕਰਵਾਈ ਜਾ ਸਕਦੀ ਆਨਲਾਈਨ ਰਜਿਸਟ੍ਰੇਸ਼ਨ : ਜ਼ਿਲ੍ਹਾ ਚੋਣ ਅਫ਼ਸਰ

24 ਜਨਵਰੀ ਨੂੰ ਸੂਬਾ ਪੱਧਰ ’ਤੇ ਹੋਵੇਗਾ ਆਫ਼ਲਾਈਨ ਮੁਕਾਬਲਾ

: ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈਮੁੱਖ ਚੋਣ ਅਫ਼ਸਰ (ਸੀ.ਈ.ਓ.)ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਕਰਵਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ 17 ਜਨਵਰੀ 2025 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨਰ ਜਿਸਟਰੇਸ਼https://punjab.indiastatquiz.com/ ’ਤੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਪੱਧਰ ‘ਤੇ ਜੇਤੂਆਂ ਨੂੰ ਸੀ.ਈ.ਓ. ਪੰਜਾਬ ਵੱਲੋਂ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।