Prime Punjab Times

Latest news
ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ
ADVERTISEMENT
You are currently viewing ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ 31 ਦਸੰਬਰ (ਚੌਧਰੀ / ਯੋਗੇਸ਼ ਗੁਪਤਾ)

: ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਐਸਕੇਐਮ ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਂਝੇ ਤੌਰ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਵੱਲੋਂ ਪ੍ਰਧਾਨ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਸਰਿਹਾਲਾ ਮੋੜ ਤੇ ਧਰਨਾ ਲਗਾਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਵੇਚਣ ਤੇ ਤੁਲੀ ਹੋਈ ਹੈ। ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਇਸ ਧਰਨੇ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਖਨੌਰੀ ਬਾਰਡਰ ਵਿਖੇ ਮਰਨ ਵਰਤ ਤੇ ਬੈਠੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਦੇ ਮੈਦਾਨ ਵਿੱਚ ਡੱਟ ਕੇ ਸਾਥ ਦੇਵਾਂਗੇ ਅਤੇ ਜੇਕਰ ਕਿਸੇ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਉਸਦੀ ਸਿੱਧੀ ਜਿੰਮੇਵਾਰੀ ਪੰਜਾਬ ਅਤੇ ਕੇਂਦਰ ਸਰਕਾਰ ਦੀ ਹੋਵੇਗੀ।ਇਸ ਮੌਕੇ ਸਮੂਹ ਗੜ੍ਹਦੀਵਾਲਾ ਦੇ ਦੁਕਾਨਦਾਰਾਂ ਨੇ ਇਸ ਧਰਨੇ ਦਾ ਸਮਰਥਨ ਕੀਤਾ। ਇਸ ਮੌਕੇ ਐਮਰਜੈਂਸੀ ਤੇ ਮੈਡੀਕਲ ਸੇਵਾਵਾਂ ਜਾਰੀ ਰਹੀਆਂ। ਇਸ ਮੌਕੇ ਗੁਰਦੀਪ ਸਿੰਘ ਬਰਿਆਣਾ,ਮਨਜੋਤ ਸਿੰਘ ਤਲਵੰਡੀ, ਸਿਮਰਜੀਤ ਸਿੰਘ ਸਿੰਮਾ,ਰਾਜਾ ਗੋਂਦਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜਰ ਸਨ।

error: copy content is like crime its probhihated