Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing NSS ਯੂਨਿਟ ਵੱਲੋਂ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ

NSS ਯੂਨਿਟ ਵੱਲੋਂ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ

ਗੜ੍ਹਦੀਵਾਲਾ 1 ਜਨਵਰੀ ( ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 01 ਜਨਵਰੀ, 2025 ਨੂੰ ਐੱਨ.ਐੇੱਸ.ਐੱਸ.ਯੂਨਿਟ ਵੱਲੋਂ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਵੱਲੋਂ ਕੀਤਾ ਗਿਆ। ਇਸ ਕੈਂਪ ਦੇ ਦੌਰਾਨ ਵਿਦਿਆਰਥੀਆਂ ਦੇ ਬੌਧਿਕ ਅਤੇ ਮੌਲਿਕ ਵਿਕਾਸ ਲਈ ਵੱਖੋ-ਵੱਖਰੇ ਪ੍ਰੋਗਰਾਮ ਉਲੀਕੇ ਗਏ।ਕੈਂਪ ਦੀ ਸ਼ੁਰੂਆਤ ਕਾਲਜ ਸ਼ਬਦ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।ਇਸ ਉਪਰੰਤ ਸ੍ਰ. ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਐੱਨ.ਐਸ.ਐੱਸ. ਦੀ ਮਹੱਤਤਾ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗਾ ਕਰਵਾਇਆ। ਇਸਦੇ ਨਾਲ ਹੀ ਵਿਦਿਆਰਥੀਆਂ ਨੇ ਕਾਲਜ ਕੈਂਪਸ ਅਤੇ ਗਰਾਊਂਡ ਦੀ ਸਫ਼ਾਈ ਕੀਤੀ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਸਮਾਜ ਦੀ ਭਲਾਈ ਲਈ ਉਪਰਾਲੇ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਸੀ ਮਿਲਵਰਤਨ ਅਤੇ ਭਾਈਚਾਰੇ ਦੀ ਭਾਵਨਾ ਰੱਖ ਕੇ ਸਮਾਜ ਵਿੱਚ ਵਿਚਰਨ ਦੀ ਪ੍ਰੇਰਨਾ ਦਿੱਤੀ।ਇਹ ਕੈਂਪ “ਜੂਥ ਫਾਰ ਡਿਜੀਟਲ ਰਿਟਰਰੇਸੀ” ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸ. ਗੁਰਪਿੰਦਰ ਸਿੰਘ, ਮੈਡਮ ਦਲਜੀਤ ਕੌਰ, ਸੁਖਵਿੰਦਰ ਕੁਮਾਰ,ਸੀਮਾ ਕੁਮਾਰੀ ਅਤੇ ਮੈਡਮ ਗੁਰਪ੍ਰੀਤ ਕੌਰ ਵੀ ਹਾਜ਼ਰ ਸਨ।