Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਡਿਊਟੀ ਪੂਰੀ ਮਿਹਨਤ, ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦਾ ਦਿੱਤਾ ਸੱਦਾ

ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਡਿਊਟੀ ਪੂਰੀ ਮਿਹਨਤ, ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 2 ਜਨਵਰੀ (PPT NEWS) 

: ਨਵੇਂ ਸਾਲ ਦੀ ਆਮਦ ਮੌਕੇ ਸਥਾਨਕ ਪਟਵਾਰ ਟਰੇਨਿੰਗ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਟਰੇਨਿੰਗ ਲੈ ਰਹੇ ਪਟਵਾਰੀਆਂ ਨੂੰ ਤਾਕੀਦ ਕੀਤੀ ਕਿ ਟਰੇਨਿੰਗ ਉਪਰੰਤ ਉਹ ਆਪਣੀ ਡਿਊਟੀ ਪੂਰੀ ਲਗਨ, ਮਿਹਨਤ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਕਰਦਿਆਂ ਵਧੀਆ ਕਾਰਗੁਜ਼ਾਰੀ ਨੂੰ ਯਕੀਨੀ ਬਣਾਉਣ।

ਸਬ-ਰਜਿਸਟਰਾਰ-ਕਮ-ਤਹਿਸੀਲਦਾਰ ਹੁਸ਼ਿਆਰਪੁਰ ਕੁਲਵੰਤ ਸਿੰਘ ਨੇ ਟਰੇਨਿੰਗ ਲੈ ਰਹੇ ਉਮੀਦਵਾਰਾਂ ਨੂੰ ਕਿਹਾ ਕਿ ਉਨ੍ਹਾਂ ਦਾ ਪੇਸ਼ਾ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਿਆ ਹੋਣ ਕਾਰਨ ਇਹ ਡਿਊਟੀ ਅਹਿਮ ਜ਼ਿੰਮੇਵਾਰੀ ਵਾਲੀ ਹੁੰਦੀ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਵਾਰੀ ਨਾਗਰਿਕ ਸੇਵਾਵਾਂ ਦੇਣ ਦੇ ਖੇਤਰ ਵਿਚ ਸ਼ਲਾਘਾਯੋਗ ਯੋਗਦਾਨ ਪਾ ਸਕਦੇ ਹਨ ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਵਾਰ ਟਰੇਨਿੰਗ ਸਕੂਲ ਦਾ ਸਮੁੱਚਾ ਸਟਾਫ਼ ਅਤੇ ਪ੍ਰਿੰਸੀਪਲ ਬੇਹੱਦ ਤਜ਼ਰਬੇਕਾਰ ਅਤੇ ਗੁਣੀ ਵਿਅਕਤੀ ਹਨ ਜਿਨ੍ਹਾਂ ਦੀਆਂ ਸੇਵਾਵਾਂ ਤੋਂ ਉਮੀਦਵਾਰਾਂ ਨੂੰ ਭਰਪੂਰ ਲਾਭ ਲੈਣਾ ਚਾਹੀਦਾ ਹੈ।

ਭੂੰਗਾ ਅਤੇ ਸ਼ਾਮਚੁਰਾਸੀ ਦੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਅਤੇ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਸਮੇਤ ਤਹਿਸੀਲਦਾਰ ਕੁਲਵੰਤ ਸਿੰਘ ਨੇ ਹੋਣਹਾਰ ਉਮੀਦਵਾਰ ਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਸੰਜੀਵ ਠਾਕੁਰ, ਰਮਨ ਬਾਤਿਸ਼, ਮਨੀਸ਼ਾ ਗਿੱਲ, ਲਵਪ੍ਰੀਤ ਕੌਰ ਅਤੇ ਮਿਸ ਦਿਕਸ਼ਾ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ ਰਾਕੇਸ਼ ਪਾਲ ਮਿਨਹਾਸ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਵਾਰ ਸਕੂਲ ਅਕਤੂਬਰ 2024 ਨੂੰ ਸ਼ੁਰੂ ਹੋਇਆ ਸੀ ਅਤੇ ਮੌਜੂਦਾ ਸਮੇਂ ਇਥੇ 51 ਉਮੀਦਵਾਰ ਟਰੇਨਿੰਗ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਹੋਰ ਟਰੇਨਿੰਗ ਕਰਨ ਉਪਰੰਤ ਇਨ੍ਹਾਂ ਉਮੀਦਵਾਰਾਂ ਦੀ ਵੱਖ-ਵੱਖ ਸਟੇਸ਼ਨਾਂ ’ਤੇ ਤਾਇਨਾਤੀ ਹੋ ਜਾਵੇਗੀ।

ਇਸ ਮੌਕੇ ਕਾਨੂੰਗੋ ਟੀਚਰ ਗਣੇਸ਼ ਕੁਮਾਰ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਅਤੇ ਬਰਿੰਦਰ ਕੁਮਾਰ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ।

ਕੈਪਸ਼ਨ : ਪਟਵਾਰ ਟਰੇਨਿੰਗ ਸਕੂਲ ਵਿਖੇ ਸਮਾਗਮ ਉਪਰੰਤ ਤਹਿਸੀਲਦਾਰ ਕੁਲਵੰਤ ਸਿੰਘ ਪਟਵਾਰੀ ਦੀ ਟਰੇਨਿੰਗ ਲੈ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ।