Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਾਬਾਲਿਗ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ

ਨਾਬਾਲਿਗ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ

ਬਟਾਲਾ (ਅਵਿਨਾਸ਼ ਸ਼ਰਮਾ‌)

: ਸਿਵਲ ਲਾਈਨ ਥਾਣੇ ਦੀ ਪੁਲੀਸ ਨੇ ਨਾਬਾਲਿਗ ਨਾਲ ਜਬਰ-ਜ਼ਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਏ.ਐਸ.ਆਈ ਬਿੰਦੂ ਕੁਮਾਰੀ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਨਾਬਾਲਿਗ ਪੀੜਤਾ ਦੀ ਮਾਂ ਨੇ ਦੱਸਿਆ ਹੈ ਕਿ ਉਸ ਦੀ 14 ਸਾਲਾ ਨਾਬਾਲਿਗ ਲੜਕੀ ਜੋ 8ਵੀਂ ਜਮਾਤ ‘ਚ ਪੜ੍ਹਦੀ ਹੈ, ਬੀਤੀ ਰਾਤ ਉਸ ਨੂੰ ਦੱਸਿਆ ਕਿ ਨੌਜਵਾਨ ਦੀਪਕ ਕੁਮਾਰ ਉਰਫ਼ ਮਨੀ ਵਾਸੀ ਬਟਾਲਾ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਜਬਰ-ਜ਼ਨਾਹ ਕੀਤਾ। ਉਕਤ ਮਹਿਲਾ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਦੇ ਸਬੰਧ ‘ਚ ਕਾਰਵਾਈ ਕਰਦੇ ਹੋਏ ਪੀੜਤ ਲੜਕੀ ਦੀ ਮਾਤਾ ਦੇ ਬਿਆਨਾਂ ‘ਤੇ ਉਕਤ ਨੌਜਵਾਨ ਦੇ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਸਬੰਧਤ ਧਾਰਾਵਾਂ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।