Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ,14 ਵਾਹਨਾਂ ਦੇ ਕੀਤੇ ਗਏ ਚਾਲਾਨ

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਮੁਹਿੰਮ,14 ਵਾਹਨਾਂ ਦੇ ਕੀਤੇ ਗਏ ਚਾਲਾਨ

ਹੁਸ਼ਿਆਰਪੁਰ, 4 ਜਨਵਰੀ (PPT NEWS) 

: ਰਾਸ਼ਟਰੀ ਸੁਰੱਖਿਆ ਮਹੀਨਾ-2025 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ ਅਨੁਸਾਰ ਅੱਜ ਰੀਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਮੁਹਿੰਮ ਚਲਾਈ ਗਈ। ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 14 ਚਾਲਾਨ ਕੀਤੇ ਗਏ।

 ਮੁਹਿੰਮ ਦੌਰਾਨ ਵਿਸ਼ੇਸ਼ ਰੂਪ ਵਿਚ ਟਰੈਕਟਰ-ਟਰਾਲੀਆਂ, ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਪਿੱਛੇ ਰਿਫਲੈਕਟਰ ਟੇਪ ਲਗਾਈ ਗਈ। ਵਾਹਨ ਚਾਲਕਾਂ ਨੂੰ ਵਿਸ਼ੇਸ਼ ਕਰਕੇ ਧੁੰਦ ਵਾਲੇ ਮੌਸਮ ਵਿਚ ਹੋਲੀ ਗਤੀ ਨਾਲ ਵਾਹਨ ਚਲਾਉਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ। ਨਾਲ ਹੀ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਰੂਰੀ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।

ਰੀਜਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸਾਡਾ ਉਦੇਸ਼ ਸੜਕ ’ਤੇ ਸੁਰੱਖਿਆ ਦੇ ਮਹੱਤਵ ਨੂੰ ਕੇਂਦਰਿਤ ਕਰਨਾ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ। ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕੇਵਲ ਚਾਲਕਾਂ ਦੀ ਸੁਰੱਖਿਆ ਯਕੀਨੀ ਬਣਾਉਂਦਾ ਹੈ ਬਲਕਿ ਹੋਰ ਰਾਹੀਗਰਾਂ ਦੀ ਜਾਨ-ਮਾਲ ਦੀ ਸੁਰੱਖਿਆ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੁਹਿੰਮ ਦੌਰਾਨ ਡਰਾਈਵਰਾਂ ਨੂੰ ਸਮਝਾਇਆ ਗਿਆ ਕਿ ਧੁੰਦ ਦੇ ਮੌਸਮ ਵਿਚ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼  ਸਾਵਧਾਨੀ ਵਰਤਣ ਅਤੇ ਯਕੀਨੀ ਬਣਾਉਣ ਕਿ ਵਾਹਨਾਂ ਦੀਆਂ ਲਾਈਟਾਂ ਅਤੇ ਰਿਫਲੈਕਟਰ ਸਹੀ ਢੰਗ ਨਾਲ ਕੰਮ ਕਰ ਰਹੇ ਹੋਣ। ਦੁਰਘਟਨਾਵਾਂ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

 ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਸੜਕ ’ਤੇ ਚੱਲਣ ਸਮੇਂ ਸਾਵਧਾਨ ਰਹਿਣ ਅਤੇ ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ। ਇਹ ਮੁਹਿੰਮ ਜ਼ਿਲ੍ਹੇ ਵਿਚ ਸੜਕ ਦੁਰਘਟਨਾਵਾਂ ਨੂੰ ਘੱਟ ਕਰਨ ਅਤੇ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ।