Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਿਹਤਰ ਢੰਗ ਨਾਲ ਦੇ ਰਿਹਾ ਹੈ ਸਿਹਤ ਸੇਵਾਵਾਂ : ਡਾਕਟਰ ਉਬਰਾਏ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਿਹਤਰ ਢੰਗ ਨਾਲ ਦੇ ਰਿਹਾ ਹੈ ਸਿਹਤ ਸੇਵਾਵਾਂ : ਡਾਕਟਰ ਉਬਰਾਏ

ਬਟਾਲਾ 4 ਜਨਵਰੀ ( ਅਵਿਨਾਸ਼ ਸ਼ਰਮਾ)

ਸ਼੍ਰੋਮਣੀ ਭਗਤ ਨਾਮਦੇਵ ਜੀ ਨੂੰ ਸਮਰਪਿਤ ਘੁਮਾਣ ਵਿਖੇ ਖੋਲਿਆ ਸੰਨੀ ਉਬਰਾਏ ਕਲੀਨੀਕਲ ਲੈਬ ਐਂਡ ਡਾਇਗਨੋਸਟਿਕ ਸੈਂਟਰ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੰਜਾਬ ਸਮੇਤ ਹੋਰ ਵੱਖ ਵੱਖ ਸੂਬਿਆਂ ਦੇ ਅੰਦਰ ਹਰ ਵਰਗ ਨੂੰ ਬਿਹਤਰ ਢੰਗ ਦੇ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਜਿਸ ਦੇ ਤਹਿਤ ਇਸ ਵਿੱਤੀ ਵਰੇ ਦੌਰਾਨ 150 ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਖੋਲਣ ਦਾ ਟੀਚਾ ਟਰੱਸਟ ਵੱਲੋਂ ਪੂਰਾ ਕਰ ਲਿਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਅਤੇ ਦੁਬਈ ਦੇ ਉੱਘੇ ਸਿੱਖ ਸਰਦਾਰ ਕਾਰੋਬਾਰੀ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਪਵਿੱਤਰ ਪਾਵਨ ਧਰਤੀ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਰਜਿਸਟਰ ਦੇ ਸਹਿਯੋਗ ਨਾਲ ਬਾਬਾ ਬੋਹੜ ਦਾਸ ਭਵਨ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲੀ ਗਈ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਕਰਦਿਆਂ ਕੀਤਾ ਗਿਆ। ਇਸ ਉਦਘਾਟਨੀ ਸਮਾਰੋਹ ਵਿੱਚ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਨਾਲ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਇਸ ਦੌਰਾਨ ਡਾਕਟਰ ਐਸ ਪੀ ਸਿੰਘ ਉਬਰਾਏ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸੂਬੇ ਭਰ ਦੇ ਵਿੱਚ 50 ਲੈਬੋਟਰੀਆਂ ਖੋਲਣ ਦਾ ਟੀਚਾ ਮਿਥਿਆ ਗਿਆ ਸੀ। ਜੋ ਕਿ ਲੋੜ ਅਨੁਸਾਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਦੇ ਤਹਿਤ ਹੁਣ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸੰਨੀ ਉਬਰਾਏ ਲੈਬਾਰਟਰੀਆਂ ਖੋਲੀਆਂ ਜਾ ਰਹੀਆਂ ਹਨ, ਉੱਥੇ ਨਾਲ ਹੀ ਹੁੱਣ ਟਰੱਸਟ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਵਿੱਚ 150 ਲੈਬ ਖੋਲ ਦਿੱਤੀਆਂ ਜਾਣਗੀਆਂ, ਤਾਂ ਜੋ ਗਰੀਬਾਂ ਸਮੇਤ ਹਰ ਵਰਗ ਦੇ ਲੋਕ ਟੈਸਟ ਕਰਵਾ ਸਕਣ। ਉਹਨਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲੇ ਗਏ ਸੰਨੀ ਉਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਮੁਫਤ ਵਰਗੇ ਬਹੁਤ ਹੀ ਨਾ ਮਾਤਰ ਰੇਟ ਤੇ ਆਪਣੇ ਟੈਸਟ ਆਧੁਨਿਕ ਮਸ਼ੀਨਾਂ ਦੇ ਰਾਹੀਂ ਕਰਵਾ ਰਹੇ ਹਨ। ਡਾਕਟਰ ਐਸ ਪੀ ਸਿੰਘ ਉਬਰਾਏ ਨੇ ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਦਾ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਬਿਲਡਿੰਗ ਬਣਾ ਕੇ ਦੇਣ ਉਪਰੰਤ ਘੁਮਾਣ ਦੀ ਪਾਵਨ ਧਰਤੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਨੂੰ ਸਮਰਪਿਤ ਇਕ ਡੈਂਟਲ ਕਲੀਨਿਕ, ਫੀਜੀਓਥਰੈਪੀ ਸੈਂਟਰ, ਡਿਜੀਟਲ ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਵੀ ਮੁਹਈਆ ਕਰਵਾ ਦਿੱਤੀ ਜਾਵੇਗੀ, ਤਾਂ ਜੋ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲ ਸਕੇ। ਇਸ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਡਾਕਟਰ ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਦੇ ਅੰਦਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬੈਨਰ ਤਹਿਤ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਤਿਹਾਸਿਕ ਧਰਤੀ ਘੁਮਾਣ ਵਿਖੇ ਖੋਲੀ ਗਈ ਹਾਈਟੈਕ ਸੰਨੀ ਉਬਰਾਏ ਲੈਬ ਦਾ ਇਲਾਕੇ ਨੂੰ ਬਹੁਤ ਵੱਡਾ ਲਾਭ ਹੋਵੇਗਾ। ਜਦਕਿ ਬਹੁਤ ਹੀ ਜਲਦ ਨਵੀਂ ਬਿਲਡਿੰਗ ਬਣਾਈ ਜਾਵੇਗੀ ਤਾਂ ਜੋ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ ਹੋਰ ਵੀ ਸਿਹਤ ਸਹੂਲਤਾਂ ਹਲਕੇ ਦੇ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਸਕਣ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਨੇਕ ਅਤੇ ਸਾਂਝੇ ਕੰਮਾਂ ਦੇ ਵਿੱਚ ਪੰਜਾਬ ਸਰਕਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਨਾਲ ਸਹਿਯੋਗ ਕਰੇਗੀ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾਕਟਰ ਦਲਜੀਤ ਸਿੰਘ ਗਿੱਲ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪੰਜਾਬ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਿਲਾ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਟਰਸਟ ਦੇ ਅੰਮ੍ਰਿਤਸਰ ਜਿਲ੍ਹਾ ਦੇ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਲਾਹਕਾਰ ਪ੍ਰਿੰਸੀਪਲ ਗੁਰਮੁੱਖ ਸਿੰਘ, ਸਰਪ੍ਰਸਤ ਹਰਜਿੰਦਰ ਸਿੰਘ, ਪ੍ਰਧਾਨ ਤਰਸੇਮ ਸਿੰਘ, ਜਨਰਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਪ੍ਰੈਸ ਸਕੱਤਰ ਤੇ ਜੁਆਇੰਟ ਸਕੱਤਰ ਸਰਬਜੀਤ ਸਿੰਘ, ਨਰਿੰਦਰ ਕੁਮਾਰ ਸਾਬਕਾ ਸਰਪੰਚ, ਮਨਜੀਤ ਸਿੰਘ ਖਜਾਨਚੀ, ਰਘਬੀਰ ਸਿੰਘ ਮੀਤ ਪ੍ਰਧਾਨ, ਗੁਰਨਾਮ ਸਿੰਘ ਅਤੇ ਹੋਰ ਵੀ ਇਲਾਕੇ ਦੇ ਪਤਵੰਤੇ ਆਗੂ ਹਾਜ਼ਰ ਸਨ।

ਕੈਪਸ਼ਨ…..ਡਾ.ਐਸ.ਪੀ.ਸਿੰਘਉਬਰਾਏ,ਵਿਧਾਇਕ ਅਮਰਪਾਲ ਸਿੰਘ ਅਤੇ ਹੋਰ ਆਗੂ ਘੁਮਾਣ ਵਿਖੇ ਸੰਨੀ ਉਬਰਾਏ ਲੈਬ ਦਾ ਉਦਘਾਟਨ ਕਰਦੇ ਹੋਏ।

error: copy content is like crime its probhihated