Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 7 ਜਨਵਰੀ (PPT NEWS) 

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਪੁਲਿਸ ਲਾਈਨ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ

 : 76ਵੇਂ ਗਣਤੰਤਰਤਾ ਦਿਵਸ ਦੇ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

 ਜ਼ਿਲ੍ਹਾ ਪ੍ਰਬੰਧਕੀ ਕੰਲਪੈਕਸ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਰੱਖੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਅਤੇ ਸਬੰਧਤ ਅਮਲੇ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਠੰਡ ਦੇ ਮੌਸਮ ਦੇ ਮੱਦੇਨਜ਼ਰ ਢੁਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਸਕੂਲੀ ਵਿਦਿਆਰਥੀਆਂ ਆਦਿ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਸੜਕਾਂ ਅਤੇ ਪੁਲਿਸ ਲਾਈਨ ਵਿਖੇ ਵੀ ਸਫਾਈ ਅਤੇ ਸਜਾਵਟ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਪੇਸ਼ ਕਰਦੀਆਂ ਵੱਖ-ਵੱਖ ਝਾਕੀਆਂ ਤਿਆਰ ਕਰਨ ਲਈ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਆਉਂਦੇ ਦਿਨਾਂ ਵਿਚ ਰਿਹਰਸਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਉਪਰੰਤ 24 ਜਨਵਰੀ ਨੂੰ ਫੁਲ ਡਰੈਸ ਰਿਹਰਸਲ ਤੈਅ ਕੀਤੀ ਗਈ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਸਮਾਗਮ ਵਾਲੀ ਥਾਂ ’ਤੇ ਸਿਹਤ ਸੇਵਾਵਾਂ, ਫਾਇਰ ਬ੍ਰਿਗੇਡ, ਪੀਣ ਵਾਲੇ ਪਾਣੀ ਦੀ ਵਿਵਸਥਾ ਆਦਿ ਵੀ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਪਰੇਡ ਵਿਚ ਸ਼ਾਮਲ ਪੰਜਾਬ ਪੁਲਿਸ, ਐਨ.ਸੀ.ਸੀ., ਪੀ.ਆਰ.ਟੀ.ਸੀ., ਸਿਹਤ ਵਿਭਾਗ, ਸਿੱਖਿਆ, ਨਗਰ ਨਿਗਮ, ਖੇਤੀਬਾੜੀ ਵਿਭਾਗ, ਮਾਰਕਫੈਡ ਆਦਿ ਦੀਆ ਝਾਕੀਆਂ ਸ਼ਾਮਲ ਹੋਣਗੀਆਂ ਜਿਨ੍ਹਾਂ ਲਈ ਸਬੰਧਤ ਵਿਭਾਗ ਸਮੇਂ ਸਿਰ ਪ੍ਰਬੰਧਾਂ ਨੂੰ ਮੁਕੰਮਲ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ  ਮੌਜੂਦ ਸਨ।