Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਲੜਕੀਆਂ ਦੀ ਲੋਹੜੀ ਪਾਉਣ ਦਾ ਵੱਧਦਾ ਰੁਝਾਨ ਪੇਸ਼ ਕਰ ਰਿਹਾ ਸਾਰਥਕ ਬਦਲਾਅ ਦੀ ਤਸਵੀਰ – ਸਾਂਈ ਕਰਨੈਲ ਸ਼ਾਹ

ਲੜਕੀਆਂ ਦੀ ਲੋਹੜੀ ਪਾਉਣ ਦਾ ਵੱਧਦਾ ਰੁਝਾਨ ਪੇਸ਼ ਕਰ ਰਿਹਾ ਸਾਰਥਕ ਬਦਲਾਅ ਦੀ ਤਸਵੀਰ – ਸਾਂਈ ਕਰਨੈਲ ਸ਼ਾਹ

ਫਗਵਾੜਾ 12 ਜਨਵਰੀ (ਲਾਲੀ)

* ਸੂਝਵਾਨਾ ਨੇ ਧੀਆਂ-ਪੁੱਤਰਾਂ ਨੂੰ ਦਿੱਤੀਆਂ ਲੋਹੜੀ ਦੀਆਂ ਸ਼ੁੱਭ ਇੱਛਾਵਾਂ

: ਲੜਕੀਆਂ ਦੀ ਲੋਹੜੀ ਪਾਉਣ ਦਾ ਵੱਧਦਾ ਰੁਝਾਨ ਸਮਾਜ ਵਿਚ ਸਾਰਥਕ ਬਦਲਾਅ ਦੀ ਤਸਵੀਰ ਪੇਸ਼ ਕਰ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਈ ਕਰਨੈਲ ਸ਼ਾਹ ਗੱਦੀ ਨਸ਼ੀਨ ਦਰਬਾਰ ਨੂਰ ਏ ਖੁਦਾ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ, ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਲੱਖਪੁਰ, ਕਿਸਾਨ ਆਗੂ ਹਰਵਿੰਦਰ ਸਿੰਘ ਖੁਣਖੁਣ ਮਾਨਾਂਵਾਲੀ, ਸਮਾਜ ਸੇਵਕ ਜਤਿੰਦਰ ਸਿੰਘ ਖਾਲਸਾ, ਅਮਨਦੀਪ ਕੈਲੇ ਜੇ.ਈ., ਬੀ.ਡੀ.ਪੀ.ਓ. ਦਫਤਰ ਫਗਵਾੜਾ ਅਤੇ ਆਪ ਪਾਰਟੀ ਦੇ ਆਗੂ ਕਸ਼ਮੀਰ ਸਿੰਘ ਖਲਵਾੜਾ ਨੇ ਸਮੂਹ ਧੀਆਂ ਪੁੱਤਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੰਦਿਆਂ ਕੀਤਾ। ਉਹਨਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਪੰਜਾਬੀ ਸੱਭਿਆਚਾਰ ‘ਚ ਅਹਿਮ ਸਥਾਨ ਰੱਖਦਾ ਹੈ। ਲੇਕਿਨ ਪਿਛਲੀ ਸਦੀ ਤੱਕ ਪੁੱਤਰ ਦੇ ਵਿਆਹ ਜਾਂ ਘਰ ਵਿਚ ਲੜਕੇ ਦੇ ਜਨਮ ਸਮੇਂ ਹੀ ਪਰਿਵਾਰਾਂ ਵਲੋਂ ਪੂਰੇ ਉਤਸ਼ਾਹ ਨਾਲ ਲੋਹੜੀ ਮਨਾਈ ਜਾਂਦੀ ਸੀ। ਜਦਕਿ ਧੀਆਂ ਦੇ ਜਨਮ ਨੂੰ ਅਹਿਮੀਅਤ ਨਹੀਂ ਸੀ ਦਿੱਤੀ ਜਾਂਦੀ। ਪਰ ਮੌਜੂਦਾ ਸਦੀ ਦੇ ਆਰੰਭ ਤੋਂ ਸਮਾਜ ਸੇਵੀ ਜੱਥੇਬੰਦੀਆਂ ਵਲੋਂ ਇਸ ਸਮਾਜਿਕ ਕੁਰੀਤੀ ਦੇ ਖਿਲਾਫ ਜਿਸ ਤਰ੍ਹਾਂ ਆਵਾਜ਼ ਬੁਲੰਦ ਕੀਤੀ ਗਈ ਅਤੇ ‘ਧੀਆਂ ਦੀ ਲੋਹੜੀ’ ਪਾਉਣ ਦੀ ਜੋ ਨਵੇਕਲੀ ਪਰੰਪਰਾ ਆਰੰਭੀ ਗਈ ਹੈ, ਉਹ ਅਸਰ ਦਿਖਾਉਂਦੀ ਨਜ਼ਰ ਆਉਣ ਲੱਗ ਪਈ ਹੈ। ਉਹਨਾਂ ਨੇ ਕਿਹਾ ਕਿ ਸਮੇਂ ਦੇ ਨਾਲ ਹੁਣ ਸਮਾਜ ਦੀ ਸੋਚ ਬਦਲ ਰਹੀ ਹੈ ਜਿਸ ਵਿਚ ਧੀਆਂ ਦੀ ਲੋਹੜੀ ਪਾਉਣ ਦੀ ਪਰੰਪਰਾ ਦੀ ਵੱਡੀ ਭੂਮਿਕਾ ਹੈ। ਉਹਨਾਂ ਜਿੱਥੇ ਧੀਆਂ ਤੇ ਪੁੱਤਰਾਂ ਦੀ ਲੋਹੜੀ ਪੂਰੇ ਉਤਸ਼ਾਹ ਨਾਲ ਮਨਾਉਣ ਦੀ ਗੱਲ ਕਹੀ ਉੱਥੇ ਹੀ ਸਮੂਚੇ ਸਮਾਜ ਨੂੰ ਅਪੀਲ ਕੀਤੀ ਕਿ ਅਮੀਰ ਪੰਜਾਬੀ ਵਿਰਸੇ ਨਾਲ ਜੁੜੇ ਇਸ ਤਿਓਹਾਰ ਦੇ ਇਤਿਹਾਸ ਨਾਲ ਅਜੋਕੀ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦਾ ਉਪਰਾਲਾ ਵੀ ਹੋਣਾ ਚਾਹੀਦਾ ਹੈ। ਆਗੂਆਂ ਨੇ ਦੱਸਿਆ ਕਿ ਇਸ ਤਿਉਹਾਰ ਦੀ ਪਰੰਪਰਾ ਬਹੁਤ ਪੁਰਾਣੀ ਹੈ ਤੇ ਇਸ ਤਿਉਹਾਰ ਨਾਲ ਕਈ ਲੋਕ ਕਥਾਵਾਂ ਜੁੜੀਆਂ ਹੋਈਆਂ ਹਨ। ਜਿਹਨਾਂ ਤੋਂ ਸੇਧ ਲੈਂਦਿਆਂ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਹਰ ਸੰਭਵ ਸਹਾਇਤਾ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਤਸਵੀਰ 002, ਕੈਪਸ਼ਨ- ਫਗਵਾੜਾ ‘ਚ ਲੋਹੜੀ ਮੌਕੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਵੱਖ-ਵੱਖ ਆਗੂ।