Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : SHO

ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : SHO

ਗੜ੍ਹਦੀਵਾਲਾ (ਚੌਧਰੀ ) 

: ਚਾਈਨਾ ਡੋਰ ਦਾ ਚਲਣ ਕਾਫੀ ਵਧ ਗਿਆ ਹੈ ਜਿਸ ਕਾਰਨ ਅਲੱਗ ਅਲੱਗ ਥਾਵਾਂ ਉੱਤੇ ਕਈ ਮਾਮਲੇ ਸਾਹਮਣੇ ਆਏ ਹਨ। ਸਾਨੂੰ ਇਸ ਪ੍ਰਤੀ ਸੰਜੀਦਗੀ ਦਾ ਪ੍ਰਯੋਗ ਕਰਦੇ ਹੋਏ ਇਸ ਦੀ ਵਰਤੋਂ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਦਾ ਪ੍ਰਯੋਗ ਨਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਮੁਖੀ ਗੜ੍ਹਦੀਵਾਲਾ ਐਸ ਐਚ ਓ ਗੁਰਸਾਹਿਬ ਸਿੰਘ ਨੇ ਪ੍ਰੈਸ ਵਾਰਤਾ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਖਤ ਕਾਰਵਾਈ ਕਰਦੇ ਚਾਈਨਾ ਡੋਰ ਦੇ ਨਿਰਮਾਣ, ਵਿਕਰੀ, ਖਰੀਦ ਸਪਲਾਈ ਅਤੇ ਵਰਤੋਂ ਲਈ 10 ਹਜ਼ਾਰ ਰੁਪਏ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਿਕਰੀ, ਸਟੋਰੇਜ ਜਾਂ ਵਰਤੋਂ ਦੀ ਜੋ ਕੋਈ ਵੀ ਵਿਅਕਤੀ ਥਾਣੇ ਵਿੱਚ ਇਤਲਾਹ ਕਰੇਗਾ ਜਾਂ ਸੂਚਨਾ ਦੇਵੇਗਾ ਉਸ ਨੂੰ 25000 ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਇਸ ਪ੍ਰਤੀ ਸਾਨੂੰ ਸੁਚੇਤ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।