Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਖੇਤੀ ਮਾਰਕੀਟਿੰਗ ਖਰੜਾ ਦੀਆਂ ਕਾਪੀਆਂ ਸਾੜੀਆਂ ਗਈਆਂ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਖੇਤੀ ਮਾਰਕੀਟਿੰਗ ਖਰੜਾ ਦੀਆਂ ਕਾਪੀਆਂ ਸਾੜੀਆਂ ਗਈਆਂ

ਦਸੂਹਾ (ਚੌਧਰੀ) 

: ਅੱਜ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸਿਨੀਅਰ ਮੀਤ ਪ੍ਰਧਾਨ ਸ.ਰਣਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਐਸ਼ ਡੀ ਐਮ ਦਫ਼ਤਰ ਦਸੂਹਾ ਵਿਖੇ ਖੇਤੀ ਮਾਰਕਿਟਿੰਗ ਖਰੜਾ ਦੀਆਂ ਕਾਪੀਆਂ ਸਾੜੀਆਂ ਗਈਆਂ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਖੇਤੀ ਮਾਰਕਿਟਿੰਗ ਖਰੜਾ ਜੋ ਭੇਜਿਆ ਹੈ ਉਸ ਦੇ ਵਿਰੋਧ ਵਿੱਚ ਅੱਜ ਪੂਰੇ ਭਾਰਤ ਵਿੱਚ ਐਸ਼ ਕੇ ਐਮ ਦੀ ਕਾਲ ਤੇ ਐਸ਼ ਡੀ ਐਮ ਦਫ਼ਤਰ ਅਤੇ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਹੈੱਡ ਕੁਆਟਰਾਂ ਤੇ ਇਹ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਸਟੇਟ ਸਰਕਾਰ ਦੋਨਾਂ ਸਰਕਾਰਾਂ ਚੱਪ ਧਰ ਕੇ ਬੈਠੀਆਂ ਹੋਈਆਂ ਹਨ ।ਉਨ੍ਹਾਂ ਦੋਵੇ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਕੋਈ ਨਾ ਕੋਈ ਗੱਲਬਾਤ ਦੇ ਜ਼ਰੀਏ ਜੋ ਮੰਗਾਂ ਹਨ ਉਨ੍ਹਾਂ ਤੇ ਵਿਚਾਰ ਕਰਕੇ ਉਨ੍ਹਾਂ ਤੇ ਜਲਦ ਤੋਂ ਜਲਦ ਗ਼ੌਰ ਕਰਕੇ ਉਨ੍ਹਾਂ ਨੂੰ ਲਾਗੂ ਕੀਤਾ ਜਾਵੇ।

ਅੱਜ ਸ.ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 49 ਦਿਨ ਹੋ ਗਏ ਹਨ ਸੋ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਜਲਦ ਤੋਂ ਜਲਦ ਇਸ ਦਾ ਕੋਈ ਨਾ ਕੋਈ ਨਤੀਜਾ ਕੱਢਿਆ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸੇ ਦੇ ਗੰਭੀਰ ਸਿੱਟੇ ਨਿਕਲਣਗੇ ਤੇ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਹੋਵੇਗੀ। ਇਸ ਮੌਕੇ ਮਹਿਤਾਬ ਸਿੰਘ ਹੁੰਦਲ ਗੁਰਪ੍ਰੀਤ ਸਿੰਘ ਨਰਿੰਦਰ ਸਿੰਘ ਹੁੰਦਲ ਜਗਮੋਹਨ ਸਿੰਘ ਕਸਮੀਰ ਸਿੰਘ ਗੁਰਜੀਤ ਸਿੰਘਮਿੱਠੀ ਗਿੱਲ ਹਰਜੀਤ ਸਿੰਘ ਸਰਬਜੀਤ ਸਿੰਘ ਚੂੜ ਸਿੰਘ ਬਲਵਿੰਦਰ ਸਿੰਘ ਜਗੀਰ ਸਿੰਘ ਭਾਗ ਸਿੰਘ ਸੁਖਵਿੰਦਰ ਸਿੰਘ ਮਨਜੀਤ ਸਿੰਘ ਦਰਸ਼ਨ ਸਿੰਘ ਹਰਜਿੰਦਰ ਸਿੰਘ ਬਲਜਿੰਦਰ ਸਿੰਘ ਪਰਭਜੀਤ ਸਿੰਘ ਗੁਰਪਾਲ ਸਿੰਘ ਹਰਵਿੰਦਰ ਸਿੰਘ ਸਮੇਤ ਹੋਰ ਹਾਜਰ ਸਨ।