Prime Punjab Times

Latest news
ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ ਹੁਸ਼ਿਆਰਪੁਰ ‘ਚ 26 ਤੋਂ 30 ਨਵੰਬਰ ਤੱਕ ਹੋਵੇਗੀ ਫੀਲਡ ਫਾਇਰਿੰਗ, ਨਿਰਧਾਰਤ ਖਤਰੇ ਵਾਲੇ ਖੇਤਰ ‘ਚ ਨਾ ਜਾਣ ਦੀ ਅਪੀਲ *ਪਲਸ ਪੋਲੀਓ ਦੇ ਪਹਿਲੇ ਦਿਨ 9500 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੂੰਦਾਂ : SMO ਸੁਦੇਸ਼ ਰਾਜਨ* ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ

ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ

ਗੜ੍ਹਦੀਵਾਲਾ (ਚੌਧਰੀ) 

: ਅੱਜ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਾਕਟਰ ਅਮਿਤ ਨਾਗਵਾਨ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਲੋਹੜੀ ਦੀਆਂ ਅਤੇ ਨਵੇਂ ਸਾਲ ਦੀਆਂ ਵੀ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਵੀ ਦਿੱਤੀ ਕਿ ਇਹ ਸਾਲ ਤੁਹਾਡੇ ਸਾਰਿਆਂ ਦੇ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਤੁਸੀਂ ਹਰ ਦਿਨ ਮਿਹਨਤ ਕਰੋ, ਤਰੱਕੀ ਕਰੋ ਅਤੇ ਆਪਣੇ ਘਰ ਪਰਿਵਾਰ ਸਕੂਲ ਦਾ ਨਾਮ ਰੌਸ਼ਨ ਕਰੋ।

ਲੋਹੜੀ ਦਾ ਤਿਉਹਾਰ ਜਮਾਤ ਨਰਸਰੀ ਤੂੰ ਲੈ ਕੇ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਦੇ ਦੁਆਰਾ ਮਨਾਇਆ ਗਿਆ । ਸਾਰੇ ਵਿਦਿਆਰਥੀਆ ਨੇ ਬੜੀ ਹੀ ਖੁਸ਼ੀ ਦੇ ਨਾਲ ਹੁੰਮ-ਹੁਮਾ ਕੇ ਗਿੱਧਾ- ਭੰਗੜਾ ਪਾਇਆ ਅਤੇ ਲੋਹੜੀ ਦਾ ਤਿਉਹਾਰ ਮਨਾਇਆ। ਲੋਹੜੀ ਸਾਡੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਇੱਕ ਤਿਉਹਾਰ ਹੈ ਜਿਸ ਨੂੰ ਪੰਜਾਬ ਦੇ ਲੋਕ ਬੜੀ ਹੀ ਖੁਸ਼ੀ ਦੇ ਨਾਲ ਮਨਾਉਂਦੇ ਹਨ ਅਤੇ ਹਰ ਸਾਲ ਇਸ ਤਿਉਹਾਰ ਦਾ ਇੰਤਜ਼ਾਰ ਕਰਦੇ ਹਨ ।ਇਹ ਤਿਉਹਾਰ ਰਿਸ਼ਤਿਆਂ ਵਿਚਲੇ ਪਿਆਰ ਸਨੇਹ ਨਾਲ ਸੰਬੰਧਿਤ ਹੈ। ਕਹਿੰਦੇ ਹਨ ਕਿ “ਜਦੋਂ ਇਹ ਆਉਂਦੀ ਹੈ ਲੋਹੜੀ ਬੜਾ ਜੀਅ ਲਾਉਂਦੀ ਹੈ ਲੋਹੜੀ ਭੈਣ ਭਰਾਵਾਂ ਦੀ ਲੋਹੜੀ”। ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਹੀ ਚਾਵਾਂ ਨਾਲ ਲੋਹੜੀ ਦਾ ਤਿਉਹਾਰ ਰਲ ਮਿਲ ਕੇ ਮਨਾਇਆ ਅਤੇ ਆਪਣੀ ਖੁਸ਼ੀ ਨੂੰ ਭੰਗੜਾ ਪਾ ਕੇ ਜਾਹਰ ਕੀਤਾ।

ਵਿਦਿਆਰਥੀਆਂ ਦੇ ਨਾਲ ਨਾਲ ਸਕੂਲ ਦੇ ਅਧਿਆਪਕ ਸਾਹਿਬਾਨ ਵੀ ਲੋਹੜੀ ਦੇ ਤਿਉਹਾਰ ਨੂੰ ਬੜੀ ਹੀ ਖੁਸ਼ੀ ਦੇ ਨਾਲ ਮਨਾਉਂਦੇ ਹਨ ਅਤੇ ਸਾਰੇ ਅਧਿਆਪਕ ਸਾਹਿਬਾਨ ਵੀ ਵਿਦਿਆਰਥੀਆਂ ਦੇ ਨਾਲ ਗਿੱਧਾ ਤੇ ਭੰਗੜਾ ਪਾ ਕੇ ਆਪਣੀ ਖੁਸ਼ੀ ਨੂੰ ਜਾਹਿਰ ਕਰਦੇ ਹਨ| ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਵੀ ਇਸ ਤਿਉਹਾਰ ਤੇ ਬਹੁਤ ਹੀ ਖੁਸ਼ ਸਨ ਅਤੇ ਉਹਨਾਂ ਨੇ ਵੀ ਸਾਰੇ ਵਿਦਿਆਰਥੀਆਂ ਦੇ ਨਾਲ ਆਪਣੀ ਖੁਸ਼ੀ ਨੂੰ ਸਾਂਝਾ ਕੀਤਾ। ਇਸ ਮੌਕੇ ਤੇ ਸਮੂਹ ਸਟਾਫ ਹਾਜ਼ਰ ਸੀ।