Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ 14 ਜਨਵਰੀ (PPT NEWS) 

: ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ।

ਟਾਸਕ ਫੋਰਸ ਨੇ ਸੇਂਟ ਜੋਸਫ ਕਾਨਵੈਂਟ ਸਕੂਲ, ਰਾਮ ਕਲੋਨੀ ਕੈਂਪ ਅਤੇ ਅਕਾਦਮਿਕ ਹਾਈਟਸ ਪਬਲਿਕ ਸਕੂਲ ਚਗਰਾਂ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ਬੱਸਾਂ ਵਿੱਚ ਕਮੀਆਂ ਪਾਈਆਂ ਗਈਆਂ ਉਨ੍ਹਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਖੇਤਰੀ ਟਰਾਂਸਪੋਰਟ ਅਥਾਰਟੀ ਤੋਂ ਤਰਲੋਕ ਸਿੰਘ, ਸਿੱਖਿਆ ਵਿਭਾਗ ਤੋਂ ਅਭਿਸ਼ੇਕ, ਪੁਲਿਸ ਵਿਭਾਗ ਤੋਂ ਕੁਲਵੰਤ ਸਿੰਘ ਅਤੇ ਕਾਨੂੰਨੀ ਅਫ਼ਸਰ ਸੁਖਜਿੰਦਰ ਸਿੰਘ ਮੌਜੂਦ ਸਨ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਨੇ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ।