Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਾਹਨਾਂ ਤੇ ਲਗਾਏ ਰਿਫਲੈਕਟਰ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਾਹਨਾਂ ਤੇ ਲਗਾਏ ਰਿਫਲੈਕਟਰ

ਗੜ੍ਹਦੀਵਾਲਾ (ਚੌਧਰੀ) 

 : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੁੱਖ ਸੇਵਾਦਾਰ ਸਰਦਾਰ ਐਸ ਪੀ ਸਿੰਘ ਓਬਰਾਏ ਦੇ ਯਤਨਾ ਸਦਕਾ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸੋਸਾਇਟੀ ਦੇ ਮੈਂਬਰਾਂ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਸੜਕ ਤੇ ਆ ਜਾ ਰਹੇ ਵਾਹਨਾਂ ਨੂੰ ਰਿਫਲੈਕਟਰ ਲਗਾਏ ਗਏ। ਟਰੱਸਟ ਦੀ ਟੀਮ ਵੱਲੋਂ ਗੜ੍ਹਦੀਵਾਲਾ,ਰੰਧਾਵਾ, ਮਾਨਗੜ੍ਹ ਵਿਖੇ ਬਿਨ੍ਹਾਂ ਰਿਫਲੈਕਟਰ ਵਾਹਨਾਂ ਤੇ ਰਿਫਲੈਕਟਰ ਲਗਾਏ । ਇਸੇ ਲੜੀ ਤਹਿਤ ਟੀਮ ਵਲੋਂ ਹਾਈਵੇਅ ਤੇ ਬਿਨ੍ਹਾਂ ਰਿਫਲੈਕਟਰ ਚੱਲ ਰਹੇ ਵਾਹਨਾਂ ਨੂੰ ਰੋਕ ਕੇ ਰਿਫਲੈਕਟਰ ਲਗਾਏ ਗਏ। ਇਸ ਮੌਕੇ ਤੇ ਸੁਸਾਇਟੀ ਦੇ ਆਗਿਆ ਪਾਲ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਸ ਭਾਰੀ ਧੁੰਦ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਕਰੀਬ 40 ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ ਹਨ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਹਿਦਾਇਤ ਕਰਦਿਆਂ ਕਿਹਾ ਗਿਆ ਕਿ ਧੁੰਦ ਦੌਰਾਨ ਹੌਲੀ ਰਫਤਾਰ ਵਿੱਚ ਵਾਹਨ ਚਲਾਉਣਾ ਚਾਹੀਦਾ ਹੈ ਕਿ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਹੋ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬੱਚ ਸਕਣ। ਇਸ ਮੌਕੇ ਤੇ ਸੁਸਾਇਟੀ ਦੇ ਜਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ,ਸ਼ਿੰਗਾਰਾ ਸਿੰਘ, ਜਸਵਿੰਦਰ ਸਿੰਘ, ਉਪ ਪ੍ਰਧਾਨ ਬਲਰਾਮ ਸਿੰਘ ਰੰਧਾਵਾ, ਸੈਕਟਰੀ ਗੁਰਪ੍ਰੀਤ ਸਿੰਘ ਅਤੇ ਹੋਰ ਸੁਸਾਇਟੀ ਦੇ ਮੈਂਬਰ ਹਾਜਰ ਸਨ।

ਫੋਟੋ : ਰਿਫਲੈਕਟਰ ਲਗਾਉਂਦੇ ਹੋਏ ਸੋਸਾਇਟੀ ਦੇ ਮੈਂਬਰ

error: copy content is like crime its probhihated