Prime Punjab Times

Latest news
ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ... ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ADVERTISEMENT
You are currently viewing ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ 26 ਜਨਵਰੀ ਨੂੰ ਕੱਢੀ ਜਾਵੇਗੀ ਟਰੈਕਟਰ ਰੈਲੀ : ਸਮਰਾ

ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ 26 ਜਨਵਰੀ ਨੂੰ ਕੱਢੀ ਜਾਵੇਗੀ ਟਰੈਕਟਰ ਰੈਲੀ : ਸਮਰਾ

ਗੜ੍ਹਦੀਵਾਲਾ (ਚੌਧਰੀ) 

: ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ ਕੇ ਐਮ ਦੀ ਕਾਲ ਤੇ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸ ਜੰਗਵੀਰ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਿੱਥੇ ਵੱਖ ਵੱਖ ਸਥਾਨਾਂ ਤੇ ਟਰੈਕਟਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਉਸੇ ਅਧੀਨ ਗੜਦੀਵਾਲਾ ਵਿਖੇ 26 ਜਨਵਰੀ ਸਵੇਰੇ 10 ਵਜੇ ਤੋਂ 12.30ਵਜੇ ਤੱਕ ਇਹ ਵਿਸ਼ਾਲ ਟਰੈਕਟਰ ਰੈਲੀ ਕੱਢੀ ਜਾਵੇਗੀ। ਉਸੇ ਅਧੀਨ ਸਰਕਲ ਗੜ੍ਹਦੀਵਾਲਾ ਵਿੱਚ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਇਸ ਰੈਲੀ ਪ੍ਰਤੀ ਲੋਕਾਂ ਵਿੱਚ ਭਾਰੀ ਉਤਸਾਹ ਹੈ ਅਤੇ ਲੋਕ ਭਾਰੀ ਗਿਣਤੀ ਵਿੱਚ ਇਸ ਵਿੱਚ ਸ਼ਾਮਿਲ ਹੋਣਗੇ ਅਤੇ ਇਸ ਵਿਸ਼ਾਲ ਰੋਸ ਮਾਰਚ ਨੂੰ ਸਫਲ ਕਰਨਗੇ। ਸ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਹੋਰ 111 ਕਿਸਾਨ ਮਰਨ ਵਰਤ ਉੱਤੇ ਬੈਠ ਗਏ ਹਨ। ਪਰ ਸਰਕਾਰ ਕਿਸਾਨਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ। ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੋਰ ਵੀ ਕਿਸਾਨ ਪਰਿਵਾਰਾਂ ਸਮੇਤ ਬਾਰਡਰਾਂ ਤੇ ਬੈਠਣਗੇ। ਰੋਸ ਵਜੋਂ ਮਜਬੂਰਨ ਕਿਸਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਰੋਸ ਮਾਰਚ ਕਰਨਗੇ। ਇਸ ਰੈਲੀ ਨੂੰ ਸਫਲ ਬਣਾਉਣ ਲਈ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਆਮ ਜਨਤਾ ਭਾਰਤ ਸਰਕਾਰ ਦੀਆਂ ਗਤੀਵਿਧੀਆਂ ਤੋਂ ਦੁਖੀ ਹੈ ਅਤੇ ਉਹਨਾਂ ਵੱਲੋਂ ਦੁਆਬਾ ਕਿਸਾਨ ਕਮੇਟੀ ਪੰਜਾਬ ਦਾ ਸੰਪੂਰਨ ਸਮਰਥਨ ਦਾ ਐਲਾਨ ਕੀਤਾ ਹੈ । ‎

error: copy content is like crime its probhihated